- ਪਾਣੀ,ਹਵਾ ਅਤੇ ਧਰਤੀ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ
ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਪ੍ਰਦੂਿਸਤ ਹੋਣ ਤੋਂ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਜਿਥੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਸਮਾਜ ਸੇਵੀ ਸੰਸਥਾਵਾਂ,ਵੱਖ-ਵੱਖ ਵਿਭਾਗਾਂ ਅਤੇ ਸਕੂਲੀ ਬੱਚਿਆਂ ਵਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਸਕੂਲਾਂ ਦੇ ਬੱਚਿਆਂ ਰਾਹੀਂ ਪਰਾਲੀ ਨੂੰ ਅੱਗ ਬਚਾਉਣ ਲਈ ਸਪੈਸ਼ਲ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਪਾਣੀ,ਹਵਾ,ਧਰਤੀ ਨੂੰ ਗੰਦਲਾ ਹੋਣ ਤੋਂ ਬਚਾਇਆ ਜਾ ਸਕੇ ਅਤੇ ਇਹ ਸਕੂਲੀ ਬੱਚੇ ਵਾਤਾਵਰਣ ਨੂੰ ਬਚਾਉਣ ਲਈ ਆਪਣੇ ਮਾਪਿਆਂ ਨੂੰ ਜਾਗਰੂਕ ਕਰਨਗੇ ਅਤੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਤੇ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ., ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਪਾਲ ਸਿੰਘ ਰਿਟਰਨਿੰਗ ਅਫਸਰ ਗਿੱਦੜਬਾਹਾ, ਸ੍ਰੀਮਤੀ ਸ਼ਾਇਰੀ ਸਹਾਇਕ ਕਮਿਸ਼ਨਰ (ਜਨਰਲ),ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਸ੍ਰੀ ਜਸਪਾਲ ਮੋਂਗਾ ਜਿ਼ਲ੍ਹਾ ਸਿੱਖਿਆ ਅਫਸਰ ਵੀ ਮੌਜੂਦ ਸਨ।