- 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਸੰਗਰੂਰ, 30 ਅਗਸਤ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੀ ਤਿਮਾਹੀ ਮੀਟਿੰਗ ਰਾਜਿੰਦਰ ਸਿੰਘ ਰਾਏ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਮੀਡੀਆ ਕਵਰੇਜ਼, ਕਾਨੂੰਨੀ ਜਾਗਰੂਕਤਾ ਕੈਂਪਾਂ ਨੂੰ ਵੱਧ ਤੋਂ ਵੱਧ ਲਗਾਉਣਾ ਅਤੇ 09 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵਿਚਾਰ ਵਟਾਂਦਰਾ ਕਰਨਾ ਸੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਵੱਧ ਤੋਂ ਵੱਧ ਮੀਡੀਆ ਕਵਰੇਜ਼ ਕਰਨ ਲਈ ਜ਼ੋਰ ਦਿੱਤਾ ਗਿਆ। ਇਸ ਮੀਟਿੰਗ ਦੌਰਾਨ ਦੋਸ਼ੀਆਂ ਨੂੰ ਪਰੀ-ਅੱਰੈਸਟ, ਅੱਰੈਸਟ ਅਤੇ ਰਿਮਾਂਡ ਸਟੇਜ 'ਤੇ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਮੀਟਿੰਗ ਦੌਰਾਨ ਰਾਜਿੰਦਰ ਸਿੰਘ ਰਾਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਗਰੂਰ, ਜਸਪਿੰਦਰ ਸਿੰਘ ਸਹਾਇਕ ਕਮਿਸ਼ਨਰ ਸੰਗਰੂਰ, ਗੁਰਮੀਤ ਕੁਮਾਰ ਸਹਾਇਕ ਕਮਿਸ਼ਨਰ ਮਲੇਰਕੋਟਲਾ, ਪ੍ਰਭਜੋਤ ਸਿੰਘ ਕਾਲੇਕਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਲਜਿੰਦਰ ਸਿੰਘ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਕਿਰਪਾਲ ਸਿੰਘ ਸੇਖੋਂ, ਸੀ.ਜੇ.ਐੱਮ. ਜਗਦੀਸ਼ ਕੁਮਾਰ ਬਿਸ਼ਨੋਈ ਸੁਪਰਡੈਂਟ ਆਫ਼ ਪੁਲਿਸ ਮਲੇਰਕੋਟਲਾ, ਹਰਦੀਪ ਸਿੰਘ ਜ਼ਿਲ੍ਹਾ ਅਟਾਰਨੀ ਸੰਗਰੂਰ, ਵਿਨੀਤ ਦੁੱਗਲ ਪ੍ਰਧਾਨ ਬਾਰ ਐਸੋਸੀਏਸ਼ਨ ਸੰਗਰੂਰ, ਅਮਨਦੀਪ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ, ਦੀਪਕ ਕਪੂਰ ਸਹਾਇਕ ਲੋਕ ਸੰਪਰਕ ਅਫ਼ਸਰ ਮਲੇਰਕੋਟਲਾ, ਸਤੀਸ਼ ਗਰਗ, ਚਰਨਜੀਤ ਸਿੰਘ ਅਤੇ ਸ਼੍ਰੀਮਤੀ ਗੁਰਮੀਤ ਕੌਰ ਭੱਠਲ, ਨੋਮੀਨੇਟਡ ਮੈਂਬਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਹਾਜ਼ਰ ਸਨ।