- ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ 9 ਜੁਲਾਈ ਨੂੰ ਪਿੰਡ ਫਿਰੋਜਪੁਰ ਕੁਠਾਲਾ ਵਿਖੇ ਲਗਾਇਆਂ ਜਾਵੇਗਾ ਵਿਸ਼ੇਸ ਜਨ ਸੁਣਵਾਈ ਕੈਂਪ-ਡਿਪਟੀ ਕਮਿਸ਼ਨਰ
ਮਾਲੇਰਕੋਟਲਾ 08 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਸੁਖਾਵੇ ਢੰਗ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ "ਆਪ ਦੀ ਸਰਕਾਰ ਆਪ ਦੇ ਦੁਆਰ"ਪ੍ਰੋਗਰਾਮ ਅਧੀਨ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜਨਾਂ ਦੇ ਸਮੁੱਚੇ ਪਿੰਡਾਂ ਅਤੇ ਸ਼ਹਿਰਾਂ ਵਿਖੇ ਵਿਸ਼ੇਸ ਫੀਲਡ ਵਿਜਟ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ, ਜਿਥੇ ਆਮ ਲੋਕਾਂ ਦੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਯੋਗ ਹੱਲ ਕਰਨ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ "ਆਪ ਦੀ ਸਰਕਾਰ ਆਪ ਦੇ ਦੁਆਰ"ਇੱਕ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ, ਜਿਸ ਤਹਿਤ ਇੱਕੋ ਹੀ ਛੱਤ ਹੇਠ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਪ੍ਰਸਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇੱਕੋਂ ਸਮੇਂ ਮਿਲ ਸਕਣਗੀਆਂ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਲੱਗਣ ਵਾਲੇ ਅਜਿਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਨਿਵਾਸੀਆਂ ਦੀ ਸੇਵਾ 'ਚ ਹਰ ਵੇਲੇ ਹਾਜ਼ਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ/ਪੰਚਾਇਤ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ| ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਸਕਿਲ ਡਿਵੈਲਪਮੈਂਟ, ਰੋਜਗਾਰ ਵਿਭਾਗ ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕੜੀ ਤਹਿਤ 9 ਜੁਲਾਈ ਨੂੰ ਪਿੰਡ ਫਿਰੋਜਪੁਰ ਕੁਠਾਲਾ ਵਿਖੇ,11 ਜੁਲਾਈ ਨੂੰ ਸਬ ਡਵੀਜਨ ਅਮਰਗੜ੍ਹ ਦੇ ਪਿੰਡ ਬਾਗੜੀਆਂ ਵਿਖੇ ਅਤੇ 12 ਜੁਲਾਈ ਨੂੰ ਸਡ ਡਵੀਜਨ ਅਹਿਮਦਗੜ੍ਹ ਦੇ ਪਿੰਡ ਲਸੋਈ ਵਿਖੇ ਵਿਸ਼ੇਸ ਫੀਲਡ ਵਿਜਟ ਕੈਂਪ ਆਯੋਜਿਤ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵੱਖ ਵੱਖ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ