ਫ਼ਰੀਦਕੋਟ 2 ਸਤੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਅਤੇ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਤੋਂ ਬੱਚਿਆਂ ਦੇ ਰਹਿਣ-ਸਹਿਣ ਬਾਰੇ ਜਾਣਕਾਰੀ ਲਈ ਅਤੇ ਖਾਣ-ਪੀਣ ਬਾਰੇ ਵੀ ਵਿਸਥਾਰ-ਪੂਰਵਕ ਜਾਣਕਾਰੀ ਲਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਖਾਣ ਅਤੇ ਪਹਿਨਣ ਦੀਆਂ ਵਸਤਾਂ ਵੀ ਪ੍ਰਦਾਨ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਉਪਰੋਕਤ ਧਾਮ ਨੂੰ ਜ਼ਿਲ੍ਹਾ ਕਚਹਿਰੀਆਂ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਕਿਸਮ ਦੀਆਂ ਕਾਨੂੰਨੀ ਅਤੇ ਪ੍ਰਬੰਧਕੀ ਕਮੀਆਂ ਪੇਸ਼ੀਆਂ ਲਈ ਸੈਸ਼ਨਜ਼ ਜੱਜ ਸਾਹਿਬ ਅਤੇ ਸਕੱਤਰ ਸਾਹਿਬ ਨੇ ਆਪਣੇ ਮੋਬਾਈਲ ਨੰਬਰ ਦਿੱਤੇ ਤਾਂ ਕਿ ਉਨ੍ਹਾਂ ਨੂੰ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਕਿਸੇ ਕਿਸਮ ਦੀ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਜ਼ਰ ਸਾਰੇ ਅਧਿਕਾਰੀਆਂ ਕਰਮਚਾਰੀਆਂ ਅਤੇ ਬੱਚਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇੱਥੋਂ ਵਿਦਾਇਗੀ ਲਈ।