ਫ਼ਰੀਦਕੋਟ 11 ਅਕਤੂਬਰ : ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ ਕੀਤਾ ਗਿਆ । ਇਸ ਮੌਕੇ ਜੇਲ੍ਹ ਸੁਪਰਡੰਟ ਸ਼੍ਰੀ ਰਾਜੀਵ ਅਰੋੜਾ ਵੀ ਹਾਜ਼ਰ ਸਨ। ਇਸ ਦੌਰੇ ਦੌਰਾਨ ਉਨ੍ਹਾਂ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਹੁਕਮਾਂ ਅਨੁਸਾਰ ਚੱਲ ਰਹੀਆਂ ਦੋ ਕੰਪੇਨਾਂ (ਵੋਕੇਸ਼ਨਲ ਲਿਟਰੇਸੀ ਫਾਰ ਜੇਲ੍ਹ ਇਨਮੇਟਸ ਅਤੇ ਯੂ. ਟੀ. ਆਰ. ਸੀ.) ਦਾ ਜਾਇਜ਼ਾ ਲਿਆ ਅਤੇ ਲੀਗਲ ਏਡ ਡਿਫੈਂਸ ਕਾਊਂਸਲ ਐਡਵੋਕੇਟਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਇਨ੍ਹਾਂ ਕੰਪੇਨਾਂ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਇਨ੍ਹਾਂ ਕੰਪੇਨਾਂ ਰਾਹੀਂ ਵੱਧ ਤੋਂ ਵੱਧ ਜੇਲ੍ਹ ਬੰਦੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜ਼ੋ ਉਹ ਇਸ ਜੇਲ੍ਹ ਤੋਂ ਬਾਹਰ ਜਾ ਕੇ ਵੀ ਆਪਣੀ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰਕੇ ਉਸਨੂੰ ਬੇਮਿਸਾਲ ਬਨਾਉਣ। ਇਸ ਦੇ ਨਾਲ ਹੀ ਸੈਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਜੇਲ੍ਹ ਵਿੱਚ ਮੈਡੀਕਲ ਕੈਂਪ ਵੀ ਲਗਾਇਆ ਗਿਆ । ਇਸ ਕੈਂਪ ਦੌਰਾਨ ਕੁੱਲ 208 ਮਰੀਜ਼ਾ ਦਾ ਚੈੱਕਅੱਪ ਕਰਕੇ ਉਨ੍ਹਾਂ ਨੂੰ ਬਣਦੀ ਦਵਾਈ ਕੇ ਕੇ ਉਨ੍ਹਾਂ ਦਾ ਇਲਾਜ ਕੀਤਾ ਗਿਆ । ਇਸ ਦੌਰਾਨ ਜੱਜ ਸਾਹਿਬ ਨੇ ਮੁੱਖ ਦਫ਼ਤਰ ਵੱਲੋਂ ਚਲਾਈ ਗਈ ਇੱਕ ਹੋਰ ਕੰਪੇਨ ਪੰਜਾਬ ਅਗੇਨਸਟ ਡਰੱਗ ਅਡਿਕਸ਼ਨ ਤਹਿਤ ਜੇਲ੍ਹ ਹਵਾਲਾਤੀਆਂ/ਕੈਦੀਆਂ ਲਈ ਨਸ਼ਿਆਂ ਦੀ ਰੋਕਥਾਮ ਤੇ ਸੈਮੀਨਾਰ ਲਗਾਇਆ ਇਸ ਵਿੱਚ 80 ਬੰਦੀਆਂ ਨੇ ਭਾਗ ਲਿਆ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਪਰੋਕਤ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਜੱਜ ਸਾਹਿਬ ਨੇ ਜੇਲ੍ਹ ਵਿਭਾਗ ਦੇ ਡਾਕਟਰਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਕਿ ਜੇਲ੍ਹ ਵਿੱਚ ਮੌਜੂਦ ਬੰਦੀਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਦਵਾਈਆਂ ਦੇ ਨਾਲ ਨਾਲ ਡਾਕਟਰੀ ਹਦਾਇਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜ਼ੋ ਜੇਲ੍ਹ ਵਿੱਚ ਕਿਸੇ ਵੀ ਬੰਦੀ ਨੂੰ ਜਾਂ ਜੇਲ੍ਹ ਸਟਾਫ ਨੂੰ ਕਿਸੇ ਕਿਸਮ ਦੀ ਕੋਈ ਸਿਹਤ ਪੱਖੋਂ ਦਿੱਕਤ ਪੇਸ਼ ਨਾ ਆਵੇ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਜੇਲ੍ਹ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਬਾਰੇ ਅਤੇ ਖੇਡਾਂ ਕਰਵਾਉਣ ਬਾਰੇ ਵੀ ਖਾਸ ਤਵੱਜੋਂ ਦੇ ਕੇ ਆਖਿਆ ਕਿ ਇਸ ਵਿਸ਼ੇ ਨੂੰ ਗੰਭੀਰਤਾ ਨਾਲ ਲਿਆ ਜਾਵੇ । ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦਾ ਸਟਾਫ, ਮਾਡਰਨ ਸੁਧਾਰ ਘਰ ਦਾ ਸਟਾਫ ਅਤੇ ਪੈਰਾ ਲੀਗਲ ਵਲੰਟੀਅਰਜ਼ ਵੀ ਜੇਲ੍ਹ ਦੌਰੇ ਦੌਰਾਨ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ।