- ਚੋਣ ਪ੍ਰਕਿਰਿਆ ਨੂੰ ਨੇਪਰੇ ਚੜਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼
- ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾਣ ਸਵੀਪ ਗਤੀਵਿਧੀਆਂ
ਸ੍ਰੀ ਮੁਕਤਸਰ ਸਾਹਿਬ 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਕੀਤੇ ਜਾ ਰਹੇ ਪੁਖਤਾਂ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ। ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਕਰਵਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪੂਰੀ ਪਾਰਦਰਸ਼ੀ ਢੰਗ ਨਾਲ ਇਸ ਚੋਣ ਪ੍ਰਕਿਰਿਆਂ ਨੂੰ ਨੇਪਰੇ ਚਾੜਿਆ ਜਾ ਸਕੇ। ਉਹਨਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤੁਰੰਤ ਸ਼ੁਰੂ ਕੀਤੀਆਂ ਜਾਣਗੀ। ਗਿੱਦੜਬਾਹਾ ਦੀ ਉਪ ਚੋਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਪੂਰੀ ਮੁਸਤੈਦੀ ਵਰਤੀ ਜਾਵੇਗੀ ਤਾਂ ਜੋ ਇਹ ਚੋਣ ਪ੍ਰਕਿਰਿਆ ਦੌਰਾਨ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆਂ ਜਾ ਸਕੇ। ਮੀਟਿੰਗ ਵਿੱਚ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ., ਸ੍ਰੀਮਤੀ ਸ਼ਾਇਰੀ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ, ਸ੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾਂ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।