ਲੁਧਿਆਣਾ (ਰਘਵੀਰ ਜੱਗਾ ) :ਕਾਨੂੰਨੀ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਬੀਤੇ ਕੱਲ੍ਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹੇ ਅਧੀਨ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ਗਿਆ। ਇਸ ਮੁਹਿੰਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਵਿੱਚ ਇੱਕ ਵਿਸ਼ੇ਼ਸ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਸ੍ਰੀ ਅਰੁਨ ਗੁਪਤਾ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਪ੍ਰੋਗਰਾਮ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 31 ਅਕਤੂਬਰ ਤੋਂ 13 ਨਵੰਬਰ, 2022 ਤੱਕ PAN India Awareness and Outreach Programme' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ, ਸਕੂਲਾਂ, ਕਾਲਜਾਂ ਅਤੇ ਹੋਰ ਥਾਵਾਂ ਤੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਕਾਨੂੰਨੀ ਜਾਗਰੂਕਤਾ ਪ੍ਰੋਗਰਾਮਾਂ ਦੇ ਆਯੋਜਨ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵੱਖ-ਵੱਖ ਆਊਟਰੀਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਇੱਕ ਐਡਵੋਕੇਟ, ਪੈਰਾ ਲੀਗਲ ਵਲੰਟੀਅਰ ਜਾਂ ਸਮਾਜ ਸੇਵਕ ਅਤੇ ਲਾਅ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਰਮਨ ਸ਼ਰਮਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਮੈਡਮ ਮੇਘਾ ਧਾਲੀਵਾਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸਮਰਾਲਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।