- ਵਿਧਾਇਕ ਡਾ. ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਡਿਪਟੀ ਕਮਿਸ਼ਨਰ ਕਰਨਗੇ ਕੈਂਪ ਦਾ ਉਦਘਾਟਨ
- ਮੁੱਖ ਖੇਤੀਬਾੜੀ ਅਫ਼ਸਰ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਮੂਲੀਅਤ
ਮੋਗਾ, 25 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਾੜ੍ਹੀ 2023-24 ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 28 ਸਤੰਬਰ, 2023 ਨੂੰ ਵਿੰਡਸਰ ਗਾਰਡਨ ਪੈਲੇਸ, ਪਿੰਡ ਦੁੱਨੇਕੇ, ਮੋਗਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ।ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ) ਪੰਜਾਬ ਸ੍ਰੀਮਤੀ ਹਰਪ੍ਰੀਤ ਕੌਰ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਖੇਤੀਬਾੜੀ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਕੇ ਮਾਹਿਰਾਂ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਤਾਂ ਕਿ ਖੇਤੀਬਾੜੀ ਨੂੰ ਹੋਰ ਆਧੁਨਿਕ ਢੰਗ ਨਾਲ ਕਰਕੇ ਕਿਸਾਨ ਆਪਣੇ ਸਮੇਂ ਅਤੇ ਪੈਸੇ ਦੋਹਾਂ ਦੀ ਬੱਚਤ ਕਰ ਸਕਣ।