ਫਰੀਦਕੋਟ 4 ਜੁਲਾਈ : ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਜਿਲ੍ਹਾ ਪੱਧਰੀ ਪ੍ਰੋਜੈਕਟ ਮੁਲਾਂਕਣ-ਕਮ-ਕੰਨਵਰਜੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਰਕਾਰ ਨੂੰ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਕੰਪੋਨੈਂਟ ਤਹਿਤ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਰਾਸ਼ੀ ਨਾਲ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ, ਵਿਅਕਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਆਮਦਨ ਵਾਧਾ, ਸਬਸਿਡੀ ਅਤੇ ਹੁਨਰ ਵਿਕਾਸ ਨਾਲ ਸਬੰਧਿਤ ਵਿਆਪਕ ਅਜੀਵਿਕਾ ਪ੍ਰੋਜੈਕਟ ਅਤੇ ਅਨੁਸੂਚਿਤ ਜਾਤੀਆਂ ਦੀ ਬਹੁਤਾਤ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਸਬੰਧਿਤ ਪ੍ਰੋਜੈਕਟ ਸਥਾਨਿਕ ਲੋੜਾਂ ਅਨੁਸਾਰ ਲਾਗੂ ਕੀਤੇ ਜਾਂਦੇ ਹਨ। ਇਹਨਾਂ ਪ੍ਰੋਜੈਕਟਾਂ ਦੀ ਯੋਜਨਾਬੰਦੀ ਅਤੇ ਬਣਤਰ ਅਨੁਸੂਚਿਤ ਜਾਤੀਆਂ ਦੀਆਂ ਲੋੜਾਂ ਦੇ ਸਨਮੁੱਖ ਰਾਜ ਪੱਧਰ ਜਿਲ੍ਹਾ ਪੱਧਰ ਤੇ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੀਆਂ ਸਕੀਮ ਸਬੰਧੀ ਅਗਵਾਈ ਲੀਹਾ ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਦੀ ਵੈੱਬਸਾਈਟ www.socialjustice.gov.in ਅਤੇ www.pmajay dosje.gov.in 'ਤੇ ਮੌਜੂਦ ਹਨ। ਮੀਟਿੰਗ ਦੌਰਾਨ ਦਫਤਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਫਰੀਦਕੋਟ ਅਤੇ ਦਫਤਰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਫਰੀਦਕੋਟ ਵੱਲੋਂ ਤਿਆਰ ਲਾਭਪਾਤਰੀਆਂ ਦੀ ਆਮਦਨ ਵਧਾਉਣ ਵਾਲੀਆਂ ਤਜ਼ਵੀਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਦਫਤਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਦਫਤਰ ਜਿਲ੍ਹਾ ਸਿੱਖਿਆ ਅਫਸਰ ਸਕੈਡੰਰੀ ਸਿੱਖਿਆ ਫਰੀਦਕੋਟ ਵੱਲੋਂ ਸਕੂਲਾਂ ਦੇ ਬੁਨਿਆਂਦੀ ਢਾਂਚੇ ਸਬੰਧੀ ਤਜਵੀਜਾਂ ਨੂੰ ਵਿਭਾਗਾਂ ਨੂੰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਸੋਧ ਕੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ।