ਫ਼ਤਹਿਗੜ੍ਹ ਸਾਹਿਬ, 25 ਸਤੰਬਰ : ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜਿ਼ਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ 22 ਨਵੰਬਰ, 2023 ਤੱਕ ਲਾਗੂ ਰਹਿਣਗੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਤੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਅਜਿਹੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਲਾਗੂ ਨਹੀਂ ਹੋਵੇਗਾ।