ਮਾਲੇਰਕੋਟਲਾ 02 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 08 ਸਤੰਬਰ 2024 ਨੂੰ ਜ਼ਿਲ੍ਹਾ ਮਾਲੇਰਕੋਟਲਾ 'ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ 'ਚ ਦੱਸਿਆ ਗਿਆ ਹੈ ਕਿ ਜੈਨ ਧਰਮ ਦੇ ਸੰਵਤਸਰੀ ਮਹਾਂਪਰਬ ਦਿਵਸ 08 ਸਤੰਬਰ 2024 ਦਿਨ ਐਂਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ।