ਡਾ ਅਮਰੀਕ ਸਿੰਘ ਚੀਮਾ ਨੇ ਬਤੌਰ ਸਹਾਇਕ ਸਿਵਲ ਸਰਜਨ ਅਹੁਦਾ ਸੰਭਾਲਿਆ 

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਰੀਕ ਸਿੰਘ ਚੀਮਾ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਰੀਕ ਸਿੰਘ ਚੀਮਾ ਫਜੀਸ਼ੀਅਨ  ਟੂ ਗਵਰਨਰ ਆਫ ਪੰਜਾਬ, ਪੰਜਾਬ ਰਾਜ ਭਵਨ ,ਚੰਡੀਗੜ੍ਹ ਵਿਖੇ ਤਾਇਨਾਤ ਸਨ। ਅਪਣਾ ਅਹੁਦਾ ਸੰਭਾਲਣ ਮੌਕੇ ਡਾ ਚੀਮਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਤਹਿਤ  ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਦਫਤਰੀ ਕੰਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਆਪਣੀ ਡਿਊਟੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਇਹ ਵੀ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਹਨਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ । ਇਸ ਮੌਕੇ ਤੇ ਸਿਵਲ ਸਰਜਨ ਦਫਤਰ ਦੇ ਸਮੂਹ ਸਟਾਫ  ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।