ਸ੍ਰੀ ਮੁਕਤਸਰ ਸਾਹਿਬ 11 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਗੱਲ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੀ ਮੰਡੀ ਲੱਖੇਵਾਲੀ ਦੇ ਵਿਕਾਸ ਕਾਰਜਾਂ ਲਈ 70 ਲੱਖ ਰੁਪਏ ਦੀ ਗਰਾਂਟ ਜਾਰੀ ਕਰਦਿਆਂ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਉੁਹਨਾਂ ਕਿਹਾ ਕਿ ਮੰਡੀ ਲੱਖੇਵਾਲੀ ਦੇ ਵਿਕਾਸ ਕਾਰਜਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਲੱਖੇਵਾਲੀ ਦੇ ਚਾਰ ਸਕੂਲਾਂ ਦੇ ਕਮਰਿਆਂ ਲਈ 50 ਲੱਖ ਰੁਪਏ, 13.50 ਲੱਖ ਰੁਪਏ ਗਿੱਲਾ ਅਤੇ ਸੁੱਕੇ ਕੂੜੇ ਦੇ ਨਿਪਟਾਰਾ ਕਰਨ ਲਈ ਪਲਾਂਟ ਲਗਾਉਣ ਵਾਸਤੇ, 5 ਲੱਖ ਰੁਪਏ ਗਲੀਆਂ-ਨਾਲੀਆਂ ਦੇ ਨਿਰਮਾਣ ਲਈ ਜਦਕਿ 1.50 ਲੱਖ ਰੁਪਏ ਬਿਜਲੀ ਦੀਆਂ ਨੀਵੀਆਂ ਤਾਰਾ ਨੂੰ ਉਪਰ ਚੁੱਕ ਕੇ ਲਗਾਉਣ ਲਈ ਰਕਮ ਜਾਰੀ ਕੀਤੀ ਅਤੇ 1.5 ਲੱਖ ਰੁਪਏ ਵਿਕਾਸ ਕਾਰਜਾਂ ਲਈ ਜਾਰੀ ਕੀਤੇ। ਉਹਨਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਕਰਵਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਸਨ ਬਰਾੜ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਬਲਾਕ ਪ੍ਰਧਾਨ ਸਿਮਰਜੀਤ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਕੁਲਵੀਰ ਸਿੰਘ, ਰਣਧੀਰ ਸਿੰਘ,ਜੱਗਾ ਸਿੰਘ ਸਰਾਂ ਅਤੇ ਇਕਬਾਲ ਸਿੰਘ ਵੀ ਮੌਜੂਦ ਸਨ।