ਧਨੌਲਾ, 15 ਅਪ੍ਰੈਲ : ਪੁਲੀਸ ਨੇ ਧਨੌਲਾ ਵਿੱਚ ਨਾਕਾਬੰਦੀ ਦੌਰਾਨ ਇੱਕ ਟਰੱਕ ਵਿੱਚੋਂ 21 ਕੁਇੰਟਲ ਭੁੱਕੀ ਬਰਾਮਦ ਹੋਈ ਹੈ। ਟਰੱਕ ਵਿੱਚ 20-20 ਕਿਲੋ ਭੁੱਕੀ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ, ਜਿਨ੍ਹਾਂ ਨੂੰ ਪੁਲੀਸ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਟਰੱਕ ਡਰਾਈਵਰ ਹਰਿਆਣਾ ਦਾ ਵਸਨੀਕ ਹੈ, ਜੋ ਰਾਜਸਥਾਨ ਤੋਂ ਇਹ ਭੁੱਕੀ ਭੁੱਕੀ ਲੈ ਕੇ ਆਇਆ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐਸ.ਐਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਖਾਸ ਕਰਕੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਪੁਲੀਸ ਪ੍ਰਸ਼ਾਸਨ ਹੋਰ ਵੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸ ਤਰ੍ਹਾਂ ਬਰਨਾਲਾ ਪੁਲਿਸ ਨੇ ਸ਼ਰਾਰਤੀ ਅਨਸਰਾਂ ਖਿਲਾਫ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਬਰਨਾਲਾ ਪੁਲੀਸ ਨੇ ਧਨੌਲਾ ਵਿੱਚ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਟਰੱਕ ਵਿੱਚੋਂ 21 ਕੁਇੰਟਲ ਭੁੱਕੀ ਬਰਾਮਦ ਹੋਈ ਹੈ। ਜਿਸ ਵਿੱਚ ਪ੍ਰਤੀ ਬੋਰੀ 20 ਕਿਲੋ ਭੁੱਕੀ ਭਰੀ ਗਈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਵਿਕਰਮ ਕੁਮਾਰ ਜੋ ਕਿ ਸਿਰਸਾ ਹਰਿਆਣਾ ਦਾ ਰਹਿਣ ਵਾਲਾ ਹੈ, ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਭੁੱਕੀ ਰਾਜਸਥਾਨ ਤੋਂ ਆ ਰਹੀ ਸੀ। ਪਰ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਨਸ਼ੀਲੇ ਪਦਾਰਥ ਕਿਸਨੇ ਮੰਗਵਾਏ ਸਨ ਅਤੇ ਕਿੱਥੇ ਲਿਜਾਣੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਧਨੌਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।