ਮੁਹਾਲੀ, 29 ਮਾਰਚ : ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਸਰਕਾਰ ਵੱਲੋਂ ਐਕੁਆਇਰ ਕੀਤੀ ਜ਼ਮੀਨ ਵਿਚ ਅਮਰੂਦ ਦੇ ਬਾਗਾਂ ਨੂੰ ਝੂਠਾ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਈਡੀ ਨੇ 26 ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ ਤੇ ਇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਸਬੰਧ ਚ ਈਡੀ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਬੁਧਵਾਰ ਨੂੰ ਕੀਤੀ ਗਈ ਇਸ ਛਾਪੇਮਾਰੀ ਲਈ ਚੰਡੀਗੜ੍ਹ, ਬਠਿੰਡਾ, ਪਟਿਆਲਾ, ਮੋਹਾਲੀ, ਬਰਨਾਲਾ ਤੇ ਫਿਰੋਜ਼ਪੁਰ ਸਮੇਤ ਕੁਲ੍ਹ 26 ਥਾਵਾਂ ‘ਤੇ ਈਡੀ ਪਹੁੰਚੀ ਸੀ। ਮਾਮਲਾ ਇਹ ਕੈ ਕਿ ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਜਮੀਨ ’ਚ ਅਮਰੂਦ ਦੇ ਬੂਟੇ ਲਗਾਏ ਗਏ ਸਨ, ਇਨ੍ਹਾਂ ਦੀ ਉਮਰ 4 ਤੋਂ 5 ਸਾਲ ਦਿਖਾਈ ਗਈ ਸੀ ਇਹ ਘੁਟਾਲਾ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਕੀਤਾ ਗਿਆ ਸੀ। ਜਿਸ ਦੇ ਚੱਲਦੇ ਇਸ ਦਾ ਮੁਆਵਜ਼ਾ ਬਹੁਤ ਜਿਆਦਾ ਹੋ ਗਿਆ ਸੀ। ਇਨ੍ਹਾਂ ਨੂੰ ਲੈ ਕੇ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਇਸ ਤੋਂ ਬਾਅਦ ਇਸ ਮਾਮਲੇ ਚ ਅਦਾਲਤ ਨੇ ਦਖਲ ਦਿੱਤਾ ਸੀ। ਇਸ ਮਾਮਲੇ ’ਚ ਮੁਆਵਜ਼ਾ ਰਾਸ਼ੀ ਵਾਪਸ ਜਮ੍ਹਾਂ ਕਰਵਾਉਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਮਾਮਲੇ ’ਚ ਐਕੁਆਇਰ ਕੀਤੀ ਗਈ ਜ਼ਮੀਨ ਤੇ ਹਦ ਤੋਂ ਵੱਧ ਅਮਰੂਦ ਦੇ ਬੂਟੇ ਲਾਏ ਸਨ। ਦੱਸਿਆ ਗਿਆ ਹੈ ਕਿ ਜ਼ਮੀਨ ਠੇਕੇ ਤੇ ਲੈਣ ਵਾਲਿਆਂ ਨੇ ਪ੍ਰਤੀ ਏਕੜ 2000 ਤੋਂ 2500 ਦਰੱਖਤ ਦਿਖਾਏ ਸਨ ਜਦੋਂ ਕੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 132 ਰੁੱਖ ਪ੍ਰਤੀ ਏਕੜ ਦੀ ਸਿਫ਼ਾਰਸ਼ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਵੱਲੋਂ ਇਸ ਅਮਰੂਦ ਦੇ ਬਾਗ ਘੁਟਾਲੇ ਪਰਦਾਫਾਸ਼ ਹੋਣ ਮਗਰੋਂ 2 ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਸਮੇਤ 22 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਵਿੱਚ ਮਾਲ ਵਿਭਾਗ ਦੇ ਕਈ ਅਧਿਕਾਰੀ ਦੇ ਨਾਂਅ ਵੀ ਸ਼ਾਮਲ ਸਨ। ਇਹ ਘਪਲਾ ਕਰੀਬ 137 ਕਰੋੜ ਰੁਪਏ ਦਾ ਦੱਸਿਆ ਦਾ ਰਿਹਾ ਸੀ।