ਸਿੱਖਿਆ ਵਿਭਾਗ ਪਰਾਲੀ ਨਾ ਸਾੜਨ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕਰ ਰਿਹੈ ਜਾਗਰੂਕ-ਜ਼ਿਲ੍ਹਾ ਸਿੱਖਿਆ ਅਫਸਰ ਡਾ. ਬੱਲ

  • ਕਿਹਾ, ਬੱਚੇ ਆਪਣੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਕਰਨਗੇ ਪ੍ਰੇਰਿਤ

ਫਾਜ਼ਿਲਕਾ 5 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਅਤੇ ਪਿੰਡ ਵਾਸੀਆਂ ਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਦਾ ਪ੍ਰਣ ਦਿਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹੀ ਸਕੂਲੀ ਅਧਿਆਪਕਾਂ ਵੱਲੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਰਾਜਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ, ਸਰਕਾਰੀ ਮਿਡਲ ਸਕੂਲ ਪੀਰ ਬਖਸ ਚੌਹਾਨ,  ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਮਿਲ ਸਕੂਲ ਹੌਜ ਖਾਸ, ਸਰਕਾਰੀ ਮਿਡਲ ਸਕੂਲ ਤੰਬੂ ਵਾਲਾ, ਸਰਕਾਰੀ ਹਾਈ ਸਕੂਲ ਦਲਮੀਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਰਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਜੀਦਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ, ਸਰਕਾਰੀ ਮਿਡਲ ਸਕੂਲ ਮੁਲਿਆਵਾਲੀ, ਸਰਕਾਰੀ ਹਾਈ ਸਕੂਲ ਪੰਜਾਵਾ ਮੰਡਲ, ਸਰਕਾਰੀ ਮਿਡਲ ਸਕੂਲ ਢਾਣੀ ਲਟਕਣ, ਸਰਕਾਰੀ ਮਿਡਲ ਸਕੂਲ ਚੱਕ ਸਿੰਘੇ ਵਾਲਾ, ਸਰਕਾਰੀ ਹਾਈ ਸਕੂਲ ਕਾਲਾ ਟਿੱਬਾ, ਸਰਕਾਰੀ ਹਾਈ ਸਕੂਲ ਬਹਿਕ ਬੋਦਲਾ, ਸਰਕਾਰੀ ਮਿਡਲ ਸਕੂਲ ਚੱਕੇ ਖੇੜੇ ਵਾਲਾ, ਸਰਕਾਰੀ ਹਾਈ ਸਕੂਲ ਘੱਲੂ, ਸਰਕਾਰੀ ਹਾਈ ਸਕੂਲ ਬੰਨਵਾਲਾ ਹੰਨਵੰਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋ ਕੇ, ਸਰਕਾਰੀ ਮਿਡਲ ਸਕੂਲ ਚੱਕ ਖੁੰਡ ਵਾਲਾ, ਸਰਕਾਰੀ ਹਾਈ ਸਕੂਲ ਰਾਏਪੁਰਾ, ਸਰਕਾਰੀ ਹਾਈ ਸਕੂਲ ਚੱਕ ਸੁਖੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ, ਸਰਕਾਰੀ ਹਾਈ ਸਕੂਲ ਬਾਜੀਦਪੁਰ ਭੋਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਈਆ, ਸਰਕਾਰੀ ਮਿਡਲ ਸਕੂਲ ਬੁਰਜ ਮੁਹਾਰਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਖੁਈਆ ਸਰਵਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਦਾ ਪ੍ਰਣ ਦਿਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸੁਖਬੀਰ ਬੱਲ ਨੇ ਦੱਸਿਆ ਕਿ ਇਨ੍ਹਾਂ ਸਕੂਲੀ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪ੍ਰਣ ਦਿਵਾਉਣ ਦਾ ਮੰਤਵ ਇਹ ਹੈ ਕਿ ਇਹ ਆਪਣੇ ਰਿਸਤੇਦਾਰਾਂ, ਸਕੇ ਸਬੰਧੀਆਂ, ਮਾਤਾ ਪਿਤਾ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਬੱਚੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨਗੇ ਕਿ ਪਰਾਲੀ ਸਾੜਨ ਨਾਲ ਜਿੱਥੇ ਸਾਡੀ ਜਮੀਨ ਦੀ ਉਪਜਾਊ ਸਕਤੀ ਘਟਦੀ ਹੈ ਅਤੇ ਉੱਥੇ ਹੀ ਅਸੀਂ ਅਨੇਕਾਂ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਹਾਂ।  ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜੇਕਰ ਕਿਸਾਨ ਖੇਤਾਂ ਵਿੱਚ ਵਾਹੁਣਗੇ ਤਾਂ ਕਿਸਾਨਾਂ ਦੀ ਜਮੀਨ ਉਪਜਾਊ ਹੋਵੇਗੀ ਅਤੇ ਉਨ੍ਹਾਂ ਦੀ ਅਗਲੀ ਫਸਲ ਦਾ ਝਾੜ ਵੀ ਵਧੇਗਾ, ਸੋ ਕਿਸਾਨ ਪਰਾਲੀ ਨੂੰ ਜਲਾਉਣ ਨਾ ਸਗੋਂ ਆਧੁਨਿਕ ਸੰਦਾਂ ਹੈਪੀਸੀਡਰ ਆਦਿ ਦੀ ਵਰਤੋਂ ਕਰਕੇ ਮਿੱਟੀ ਵਿੱਚ ਹੀ ਰਲਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਪਰਾਲੀ ਨੂੰ ਜਲਾਉਣਗੇ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਨ ਰਹਿਣਯੋਗ ਨਹੀਂ ਹੋਵੇ ਅਤੇ ਉਹ ਅਨੇਕਾਂ ਬਿਮਾਰੀਆਂ ਤੋਂ ਪੀੜਤ ਹੋਣਗੇ। ਉਨ੍ਹਾਂ ਕਿਹਾ ਕਿ ਆਓ  ਅਸੀਂ ਸਾਰੇ ਵੀ ਪ੍ਰਣ ਕਰੀਏ ਕਿ ਅਸੀਂ ਵੀ ਆਪਣੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਾਂਗੇ।