ਮਾਤਾ ਗੁਜਰੀ ਕਾਲਜ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵੱਲੋਂ ਵਿਦਿਅਕ ਦੌਰਾ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਵੱਲੋਂ ਐਮ.ਐਸ.ਸੀ. ਆਨਰਜ਼ ਮਾਈਕ੍ਰੋਬਾਇਓਲੋਜੀ, ਐਮ.ਐਸ.ਸੀ. ਬਾਇਓਟੈਕਨਾਲੋਜੀ ਅਤੇ ਡਿਪਲੋਮਾ ਡੇਅਰੀ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮੋਹਾਲੀ ਡੇਅਰੀ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੁੰਦੇ ਹਨ। ਮਾਈਕਰੋਬਾਓਲੋਜੀ ਵਿਭਾਗ ਦੇ ਮੁਖੀ ਡਾ. ਸੌਰਵ ਗੁਪਤਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਪਲਾਂਟ ਦੇ ਕਰਮਚਾਰੀਆਂ ਵੱਲੋਂ ਪਲਾਂਟ ਵਿੱਚ ਬਣਨ ਵਾਲੇ ਵੱਖੋ-ਵੱਖਰੇ ਦੁੱਧ ਉਤਪਾਦਾਂ, ਦੁੱਧ ਦੀ ਗੁਣਵੱਤਾ ਜਾਂਚ ਅਤੇ ਦੁੱਧ ਦੀ ਸਾਂਭ-ਸੰਭਾਲ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਵਿਭਾਗ ਦੇ ਡਾ. ਅਪਰਾਜਿਤਾ ਗੁਪਤਾ ਅਤੇ ਪ੍ਰੋ. ਈਸ਼ਾ ਵੀ ਹਾਜ਼ਰ ਰਹੇ ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਮਹੱਤਵਪੂਰਨ ਵਿਹਾਰਕ ਜਾਣਕਾਰੀ ਮੁਹਈਆ ਕਰਵਾਈ ਗਈ।