- ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸੁਪਰਵਿਜਨ ਲਈ ਹੋਈ ਵਿਸ਼ੇਸ਼ ਮੀਟਿੰਗ
ਫਾਜ਼ਿਲਕਾ 27 ਜੁਲਾਈ : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੇ ਸੁਪਰਵਿਜਨ ਕਰਨ ਲਈ ਸਟੇਟ ਤੋਂ ਡੀਡੀਐਚਓ ਡਾ. ਸ਼ਰਨਜੀਤ ਕੌਰ ਵਲੋਂ ਫਾਜ਼ਿਲਕਾ ਦੀ ਵਿਜਿਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਦੀ ਅਗਵਾਈ ਵਿੱਚ ਸਿਵਲ ਸਰਜਨ ਦਫ਼ਤਰ ਵਿਖੇ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਬਿਤਾ ਅਤੇ ਡੀਐਫਪੀਓ ਡਾ. ਕਵਿਤਾ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਡਾ. ਸ਼ਰਨਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ 2 ਸਿਹਤ ਬਲਾਕਾਂ ਦੇ ਜਿਹੜੇ ਪਿੰਡ ਹੜ੍ਹਾਂ ਦੇ ਪਾਣੀਆਂ ਦੀ ਮਾਰ ਹੇਠ ਹਨ ਬਾਰੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਿਲ੍ਹਾ ਫਾਜ਼ਿਲਕਾ ਦੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲਗਾਏ ਜਾ ਰਹੇ ਮੈਡੀਕਲ ਜਾਂਚ ਕੈਂਪ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਔਖੀ ਘੜੀ ਵਿੱਚ ਲੋਕਾਂ ਦੀ ਸਿਹਤ ਦਾ ਪੂਰਨ ਖਿਆਲ ਰੱਖਣ ਲਈ ਵਿਭਾਗ ਦੇ ਅਧਿਕਾਰੀ ਕਰਮਚਾਰੀ ਲਗਾਤਾਰ ਜੋ ਮੈਡੀਕਲ ਕੈਂਪ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਰਹੇ ਹਨ ਬਹੁਤ ਹੀ ਪ੍ਰਸੰਸਾਜਨਕ ਕਾਰਜ ਹੈ। ਇਸ ਮੌਕੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਕਰਕੇ ਪੈਦਾ ਹੋਣਾ ਵਾਲੀਆਂ ਬਿਮਾਰੀਆਂ ਦੀ ਸੁਪਰਵਿਜਨ ਕਰਨ ਲਈ ਸਟੇਟ ਪੱਧਰ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜਿਲ੍ਹਿਆਂ ਦੀ ਜਿੰਮੇਵਾਰੀ ਸੌਂਪੀ ਗਈ ਹੈ, ਜਿਸ ਤਹਿਤ ਜਿਲ੍ਹਾ ਫਾਜ਼ਿਲਕਾ ਲਈ ਡਾ. ਸ਼ਰਨਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਫਾਜ਼ਿਲਕਾ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ 2 ਬਲਾਕ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਤੇ ਡੱਬਵਾਲਾ ਕਲਾਂ ਦੇ ਕੁਝ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਲੋਕਾਂ ਲਈ ਬਣੇ ਰਾਹਤ ਕੈਂਪ ਵਿੱਚ ਮੈਡੀਕਲ ਕੈਂਪ ਲਗਾ ਕੇ ਸਹਿਯੋਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਜਿੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਉਥੇ ਹੀ ਆਈਐਏ ਤੇ ਨੀਮਾ ਵਲੋਂ ਵਿਭਾਗ ਦਾ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਸੰਦੀਪ ਕੌਰ ਖੋਸਾ, ਜਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੁਨੀਤਾ ਕੰਬੋਜ, ਮਾਸ ਮੀਡੀਆ ਵਿੰਗ ਤੋਂ ਹਰਮੀਤ ਸਿੰਘ ਆਦਿ ਹਾਜ਼ਰ ਸਨ।