ਬਰਨਾਲਾ, 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਬਿਨੈਕਾਰ ਆਪਣੀ ਵੋਟ ਹਲਕਾ 56 ਚੰਨਣਵਾਲ ‘ਚ ਬਣਵਾਉਣ ਲਈ ਸਬੰਧਿਤ ਸਰਕਲਾਂ ‘ਚ ਤੈਨਾਤ ਕਰਮਚਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਸਤਵੰਤ ਸਿੰਘ ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਚੋਣ ਹਲਕਾ 46 ਚੰਨਣਵਾਲ ਨੇ ਦੱਸਿਆ ਕਿ ਪਟਵਾਰ ਸਰਕਲ ਫਰਵਾਹੀ ਅਤੇ ਕਾਨੂੰਗੋ ਸਰਕਲ ਚੰਨਣਵਾਲ, ਮਹਿਲ ਕਲਾਂ, ਵਜੀਦਕੇ ਕਲਾਂ ਅਤੇ ਸੰਘੇੜਾ ਵਿਖੇ ਤੈਨਾਤ ਕਰਮਚਾਰੀਆਂ ਨਾਲ ਰਾਬਤਾ ਕਰਕੇ ਵੋਟ ਬਣਵਾਈ ਜਾ ਸਕਦੀ ਹੈ। ਬਿਨੈਕਾਰ ਵੋਟ ਬਣਾਉਣ ਸਬੰਧੀ ਫਾਰਮ ਨੰਬਰ 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.barnala.gov.in ਤੋਂ ਪ੍ਰਾਪਤ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ 21 ਅਕਤੂਬਰ ਤੋਂ 15 ਨਵੰਬਰ ਤੱਕ ਵੋਟਰ ਰਜਿਸਟ੍ਰੇਸ਼ਨ ਕੀਤੀ ਜਾਵੇਗੀ। 16 ਨਵੰਬਰ ਤੋਂ 4 ਦਸੰਬਰ ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ। ਇਨ੍ਹਾਂ ਦੇ ਨਿਪਟਾਰੇ ਤੋਂ ਨਿਪਟਾਰਾ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। 16 ਜਨਵਰੀ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।