- ਫੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਕੀਤੀ ਵਿਚਾਰ ਚਰਚਾ
ਫ਼ਤਹਿਗੜ੍ਹ ਸਾਹਿਬ, 27 ਜੁਲਾਈ : ਵਿਧਾਨ ਸਭਾ ਚੋਣ ਹਲਕਾ 055-ਫ਼ਤਹਿਗੜ੍ਹ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਅੱਜ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼੍ਰੀ ਅਟਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 01-01-2024 ਦੀ ਯੋਗਤਾ ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਇਸ ਲਈ ਇਸ ਮਿਤੀ ਨੁੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟਾਂ ਬਣਵਾਉਣ ਲਈ ਵੱਧ ਤੋਂ ਵੱਧ ਜਾਗਰੁਕ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬੂਥ ਪੱਧਰ ਤੇ ਅਫਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ 01 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਇਕੱਤਰ ਕੀਤੇ ਜਾਣਗੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਘਰ-ਘਰ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।ਸ. ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੇ ਮਕਸਦ ਨਾਲ ਸਾਲ ਵਿੱਚ ਚਾਰ ਮਿਤੀਆਂ ਤੈਅ ਕੀਤੀਆਂ ਗਈਆਂ ਹਨ ਜਿਸ ਅਨੁਸਾਰ 01 ਜਨਵਰੀ, 2024, 01 ਅਪ੍ਰੈਲ, 2024, 01 ਜੁਲਾਈ, 2024 ਅਤੇ 01 ਅਕਤੂਬਰ 2024 ਨੂੰ 18 ਸਾਲ ਦੀ ਉਮਰ ਦੇ ਹੋਣ ਵਾਲੇ ਨੌਜਵਾਨ ਵੀ ਆਪਣੀਆਂ ਵੋਟਾਂ ਬਣਾਉਣ ਲਈ ਫਾਰਮ ਭਰ ਸਕਦੇ ਹਨ। ਮੀਟਿੰਗ ਵਿੱਚ ਚੋਣ ਕਾਨੂੰਗੋ ਸ਼੍ਰੀ ਰਾਜਪਾਲ ਸਿੰਘ, ਸ਼੍ਰੀ ਅਨਿਲ ਕੁਮਾਰ, ਆਮ ਆਦਮੀ ਪਾਰਟੀ ਦੇ ਸ਼੍ਰੀ ਪ੍ਰੇਮ ਸਿੰਘ ਖਾਲਸਾ, ਕਾਂਗਰਸ ਦੇ ਸ਼੍ਰੀ ਨਰਿੰਦਰ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ਼੍ਰੀ ਅਮਿਤ ਝਾਂਜੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੁਦ ਸਨ।