ਜ਼ੀਰਕਪੁਰ, 13 ਅਕਤੂਬਰ : ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਹੈ। ਇਹ ਇਲਾਕਾ ਬਲਟਾਣਾ ਦੇ ਪਿਛਲੇ ਪਾਸੇ ਹੈ। ਜਿਥੇ ਲਗਾਤਾਰ ਤਲਾਸ਼ੀ ਲਈ ਜਾ ਰਹੇ ਅਪਰਾਧੀ ਲੁਕੇ ਹੋਏ ਸਨ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਸੂਚਨਾ ਮਿਲਣ ‘ਤੇ ਜਦੋਂ ਪੁਲਿਸ ਜੰਗਲ ਵਾਲੇ ਏਰੀਆ ‘ਚ ਬਦਮਾਸ਼ਾਂ ਦੇ ਠਿਕਾਣੇ ‘ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਕਾਬੂ ਕੀਤੇ ਗਏ ਦੋਸ਼ੀ ਕੋਲੋਂ ਪੁਲਿਸ ਨੇ ਨਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਅਜੇ 2-3 ਹੋਰ ਬਦਮਾਸ਼ਾਂ ਦੀ ਭਾਲ ਕਰ ਰਹੀ ਹੈ। ਇਸ ਇਲਾਕੇ ਵਿੱਚ ਪੁਲਿਸ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਮੁਕਾਬਲੇ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕੀਤੀ ਗਈ ਸੀ ਅਤੇ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਸਨ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਬਲਟਾਣਾ ‘ਚ ਗੋਲੀਬਾਰੀ ਹੋਈ ਸੀ। ਪੁਲਿਸ ਇਸ ਮਾਮਲੇ ‘ਚ ਲਗਾਤਾਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਅੱਜ ਸੂਚਨਾ ਮਿਲਣ ’ਤੇ ਪੁਲਿਸ ਉਨ੍ਹਾਂ ਦੇ ਟਿਕਾਣੇ ’ਤੇ ਪੁੱਜੀ, ਜਿੱਥੇ ਬਦਮਾਸ਼ ਲੁਕੇ ਹੋਏ ਸਨ। ਦੱਸ ਦੇਈਏ ਕਿ 2 ਦਿਨ ਪਹਿਲਾਂ ਚੰਡੀਗੜ੍ਹ ਦੇ ਨਾਲ ਲੱਗਦੇ ਬਲਟਾਣਾ ਵਿੱਚ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਸੀ। ਇਸ ਦੌਰਾਨ 8-10 ਹਮਲਾਵਰਾਂ ਨੇ ਕਈ ਰਾਉਂਡ ਫਾਇਰ ਕੀਤੇ। ਹਮਲਾਵਰ ਕਬਾੜ ਦੀ ਦੁਕਾਨ ‘ਤੇ ਬੈਠੇ ਨੌਜਵਾਨ ‘ਤੇ ਗੋਲੀਆਂ ਚਲਾਉਣ ਆਏ ਸਨ। ਇਸ ਦੌਰਾਨ 3 ਲੋਕ ਜ਼ਖਮੀ ਹੋ ਗਏ। ਪੁਲਿਸ ਸੀਸੀਟੀਵੀ ਦੇ ਆਧਾਰ ‘ਤੇ ਉਕਤ ਬਦਮਾਸ਼ਾਂ ਦੀ ਭਾਲ ਕਰ ਰਹੀ ਸੀ। ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 3 ਬਦਮਾਸ਼ ਜ਼ੀਰਕਪੁਰ ਵਿੱਚ ਘੁੰਮ ਰਹੇ ਹਨ। ਇਸ ਮਗਰੋਂ ਪੁਲਿਸ ਦੀ ਸਪੈਸ਼ਲ ਟੀਮ ਨੇ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ। ਜਦੋਂ ਉਹ ਬਲਟਾਨਾ ਵਿੱਚ ਸੁਖਨਾ ਚੋਅ ਕੋਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਇਹ ਵੇਖ ਕੇ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ‘ਤੇ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਸ਼ੁਰੂ ਕਰ ਦਿੱਤੀ। ਦੋਵੇਂ ਪਾਸਿਓਂ ਰਾਊਂਡ ਫਾਇਰ ਹੋਏ। ਬਦਮਾਸ਼ ਗਗਨ ਦੇ ਪੈਰ ਵਿੱਚ ਗੋਲੀ ਲੱਗ ਗਈ, ਇਹ ਵੇਕ ਕੇ ਬਾਕੀ 2 ਬਦਮਾਸ਼ ਉਸ ਨੂੰ ਛੱਡ ਕੇ ਫਰਾਰ ਹੋ ਗਏ। ਪੁਲਿਸ ਨੇ ਗਗਨ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ।