ਪਟਿਆਲਾ, 10 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਨਣ ਲਈ ਹਰ ਕੰਮਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਿਲਣਗੇ। ਇਸ ਸਬੰਧੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਨੂੰ ਨਿਜੀ ਤੌਰ ‘ਤੇ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਬੇਝਿਜਕ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਤੱਕ ਪਹੁੰਚ ਕਰਨਾ ਪੁਲਿਸਿੰਗ ਦਾ ਅਹਿਮ ਹਿੱਸਾ ਹੈ ਤੇ ਮਜਬੂਤ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।