- ਨਗਰ ਕੌਂਸਲ ਵਿਖੇ ਬੂਟੇ ਲਾਕੇ 02 ਹਜ਼ਾਰ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ
ਬੱਸੀ ਪਠਾਣਾਂ, 29 ਸਤੰਬਰ : ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਥਾਨਕ ਨਗਰ ਕੌਂਸਲ ਵਿਖੇ ਬੂਟੇ ਲਾ ਕੇ ਸਵੱਛ ਭਾਰਤ ਮੁਹਿੰਮ ਤਹਿਤ 02 ਹਜ਼ਾਰ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ। ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਬੂਟੇ ਲਾਏ ਜਾਣੇ ਹਨ। ਇਸੇ ਲੜੀ ਤਹਿਤ ਹੀ ਨਗਰ ਕੌਂਸਲ ਬੱਸੀ ਪਠਾਣਾਂ ਵਿਖੇ ਬੂਟੇ ਲਾਏ ਗਏ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਵਾਤਾਵਰਨ ਮਿਲ ਸਕੇਗਾ। ਵਿਧਾਇਕ ਨੇ ਇਸ ਮੌਕੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ ਥਾਂਵਾਂ ਦੀ ਸ਼ਨਾਖ਼ਤ ਕਰ ਕੇ ਬੂਟੇ ਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਬੂਟੇ ਲਾਉਣ ਵੇਲੇ ਤਰਜੀਹ ਸਥਾਨਕ ਬੂਟੇ ਲਾਉਣ ਨੂੰ ਹੀ ਦਿੱਤੀ ਜਾਵੇ।ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਬੂਟੇ ਲਾਉਣ ਦੇ ਚੱਲ ਰਹੇ ਕਾਰਜ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਕੌਂਸਲਰ ਰਾਜ ਪੂਰੀ, ਕੌਂਸਲਰ ਰਜਨੀ ਤੁਲਾਨੀ, ਰਾਜੀਵ ਵਾਲਮੀਕੀ, ਜਸਵੀਰ ਢਿੱਲੋਂ, ਅਸ਼ੋਕ ਤੁਲਾਨੀ, ਜਸਵਿੰਦਰ ਸਿੰਘ ਪਿੰਕਾ, ਇੰਦਰਜੀਤ ਸਿੰਘ ਜ਼ਿਲ੍ਹਾ ਇੰਚਾਰਜ ਸ਼ੋਸ਼ਲ ਮੀਡੀਆ, ਮਨਪ੍ਰੀਤ ਸੋਮਲ, ਅਮਰਜੀਤ ਸਿੰਘ (ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ), ਮਨਵੀਰ ਸਿੰਘ ਗਿੱਲ ਈ ਓ, ਮਿੰਟੂ ਬਾਜਵਾ, ਗੁਰਪ੍ਰੀਤ ਸਿੰਘ ਗੋਪੀ, ਹਰਪ੍ਰੀਤ ਧੀਮਾਨ, ਅਮਰਜੀਤ ਸਿੰਘ, ਅਮਰਿੰਦਰ ਸਿੰਘ ਮਿੰਟੂ, ਹਰਪ੍ਰੀਤ ਧੀਮਾਨ, ਰਾਜੀਵ ਕੁਮਾਰ ਵਾਲਮੀਕੀ, ਕੌਂਸਲਰ ਪਰਵਿੰਦਰ ਸਿੰਘ ਸੱਲ, ਅੰਮ੍ਰਿਤਪਾਲ ਸਿੰਘ ਬਾਜਵਾ, ਰਿੰਕੂ ਬਾਜਵਾ, ਸੁੱਖੀ ਬੈਦਵਾਣ, ਕਸ਼ਮੀਰ ਸਿੰਘ, ਇੰਦਰਬੀਰ ਸਿੰਘ, ਧਰਮਿੰਦਰ ਸਿੰਘ, ਕੁਲਵੀਰ ਸਿੰਘ, ਕਮਲਦੀਪ ਸਿੰਘ, ਕੁਲਵੰਤ ਸਿਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਰਸ਼ਪਾਲ ਸਿੰਘ, ਪੱਪੂ ਰਾਣਾ ਤੇ ਪਤਵੰਤੇ ਹਾਜ਼ਰ ਸਨ।