- ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ
- ਕੈਬਨਿਟ ਮੰਤਰੀ ਨੇ ਸਮਾਣਾ ਤੋਂ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਮੁਲਾਕਾਤ
ਫ਼ਤਹਿਗੜ੍ਹ ਸਾਹਿਬ, 13 ਅਗਸਤ : ਹਰ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਸਮਾਜ ਵਿਚ ਭਾਈਚਾਰਕ ਸਾਂਝ ਜਿੰਨੀ ਜ਼ਿਆਦਾ ਮਜ਼ਬੂਤ ਹੋਵੇਗੀ, ਸਮਾਜ ਓਨੀ ਹੀ ਜ਼ਿਆਦਾ ਤਰੱਕੀ ਕਰਦਾ ਹੈ। ਇਸ ਲਈ ਲਾਜ਼ਮੀ ਹੈ ਕਿ ਸਮਾਜ ਵਿਚ ਵਿਚਰਦਿਆਂ ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇ ਅਤੇ ਹਰ ਇਕ ਦੇ ਅਕੀਦੇ ਤੇ ਵਿਸ਼ਵਾਸ ਦਾ ਸਤਿਕਾਰ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ, ਪੰਜਾਬ, ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਤੋਂ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਮੁਲਾਕਾਤ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਪੈਦਲ ਯਾਤਰਾ ਦੌਰਾਨ ਚਲਦੀ ਟ੍ਰੈਫਿਕ ਸਬੰਧੀ ਸੂਚੇਤ ਰਹਿਣ ਅਤੇ ਆਵਾਜਾਈ ਸਬੰਧੀ ਆਪਣੇ ਆਪ ਨੂੰ ਸੁਰੱਖਿਅਤ ਰੱਖਦਿਆਂ ਇਹ ਯਾਤਰਾ ਸੰਪੂਰਨ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਵਰਗ ਦੇ ਵਿਕਾਸ ਤੇ ਉਹਨਾਂ ਦੀਆਂ ਲੋੜਾਂ ਦੀ ਪੂਰਤੀ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 35ਵੀਂ ਸ਼੍ਰੀ ਨੈਣਾ ਦੇਵੀ ਪੈਦਲ ਯਾਤਰਾ ਦੀ ਸ਼ੁਰੂਆਤ 12 ਅਗਸਤ ਨੂੰ ਸਮਾਣਾ ਤੋਂ ਪ੍ਰਧਾਨ ਸ਼੍ਰੀ ਵਿਜੈ ਬੰਟੀ ਦੀ ਅਗਵਾਈ ਵਿੱਚ ਹੋਈ ਤੇ 16 ਅਗਸਤ ਨੂੰ ਇਹ ਜੱਥਾ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਬਾਰ ਪੁੱਜੇਗਾ। ਇਸ ਜਥੇ ਵਿਚ ਕਰੀਬ 200 ਸ਼ਰਧਾਲੂ ਸ਼ਾਮਲ ਹਨ। ਇਸ ਮੌਕੇ ਰਜਿੰਦਰ ਕੁਮਾਰ, ਸੰਜੀਵ ਕੁਮਾਰ, ਸੰਜੀਵ ਸੰਜੂ, ਗੌਰਵ ਕੁਮਾਰ, ਹੇਮੰਤ ਕੁਮਾਰ ਤੇ ਪ੍ਰੈਸ ਸਕੱਤਰ ਵਿਜੈ ਗਰਗ ਵੀ ਹਾਜ਼ਰ ਸਨ।