ਮੁੱਲਾਂਪੁਰ ਦਾਖਾ 20 ਅਪਰੈਲ (ਸਤਵਿੰਦਰ ਸਿੰਘ ਗਿੱਲ) ਸਥਾਨਕ ਈਸਟਵੁੱਡ ਇੰਟਰਨੈਸ਼ਨਲ ਸਕੂਲ ’ਚ ਪ੍ਰਧਾਨ ਦਮਨਜੀਤ ਸਿੰਘ ਮੋਹੀ ਦੀ ਪ੍ਰਧਾਨਗੀ ਅਤੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਦੂਜੀ ਅਤੇ ਤੀਜੀ ਜਮਾਤ ਵਿਚਕਾਰ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਇਸ ਵਿੱਚ ਬੜਾ ਉਤਸ਼ਾਹ ਦਿਖਾਉਂਦੇ ਹੋਏ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਬੱਚੇ ਦਿੱਤੇ ਹੋਏ ਵਿਸ਼ਿਆਂ ਅਨੁਸਾਰ ਦੂਜੀ ਜਮਾਤ ਦੇ ਵਿਦਿਆਰਥੀ ਕਮਿਊਨਿਟੀ ਹੈਲਪਰ ਅਤੇ ਤੀਜੀ ਜਮਾਤ ਦੇ ਵਿਦਿਆਰਥੀ ਅਲੱਗ - ਅਲੱਗ ਪ੍ਰਾਂਤਾ ਦੀਆਂ ਪੁਸ਼ਾਕਾਂ ਵਿੱਚ ਆਏ ਅਤੇ ਉਹਨਾਂ ਨੇ ਬੜੇ ਆਤਮਵਿਸ਼ਵਾਸ ਨਾਲ ਪ੍ਰਦਰਸ਼ਨ ਕੀਤਾ। ਇਹ ਦ੍ਰਿਸ਼ ਬੜਾ ਹੀ ਮਨਮੋਹਕ ਅਤੇ ਦਿਲਖਿੱਚਵਾਂ ਸੀ। ਦੂਜੀ ਜਮਾਤ ਵਿੱਚੋਂ ਇੰਦਰਪ੍ਰੀਤ ਕੌਰ ਪਹਿਲੇ ਸਥਾਨ ਤੇ ਪ੍ਰਤਾਪ ਸਿੰਘ ਦੂਜੇ, ਸਾਂਝਪ੍ਰੀਤ ਕੌਰ ਤੀਸਰੇ ਸਥਾਨ ਤੇ ਰਹੇ ਅਤੇ ਹੌਸਲਾ ਅਫ਼ਜ਼ਾਈ ਇਨਾਮ ਗੁਰਕੀਰਤ ਕੌਰ ਨੂੰ ਦਿੱਤਾ ਗਿਆ । ਇਸੇ ਤਰ੍ਹਾਂ ਤੀਜੀ ਜਮਾਤ ਵਿੱਚੋਂ ਸਹਿਜਪ੍ਰੀਤ ਕੌਰ ਪਹਿਲੇ, ਨਿਮਰਤ ਕੌਰ ਦੂਜੇ, ਜਸਨੀਤ ਕੌਰ ਤੀਸਰੇ ਸਥਾਨ ਤੇ ਰਹੇ ਅਤੇ ਹੌਸਲਾ ਅਫ਼ਜਾਈ ਇਨਾਮ ਅਕਸ਼ਿਤ ਨੂੰ ਦਿੱਤਾ ਗਿਆ । ਇਸ ਮੌਕੇ ਪ੍ਰਧਾਨ ਮੋਹੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇੰਨੇ ਛੋਟੇ ਬੱਚਿਆਂ ਦਾ ਸਟੇਜ ਤੇ ਆਉਣਾ ਹੀ ਬਹੁਤ ਵੱਡੀ ਗੱਲ ਹੈ। ਉਹਨਾਂ ਨੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਸ਼ਲਾਘਾ ਕੀਤੀ। ਇਸ ਸਮੇਂ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਬੱਚਿਆਂ ਦੀ ਵਧੀਆ ਕਾਰਗੁਜਾਰੀ ਤੇ ਵਧਾਈ ਦਿੱਤੀ ਤੇ ਕਿਹਾ ਬੱਚੇ ਸਾਡਾ ਆਉਣ ਵਾਲਾ ਭਵਿੱਖ ਹਨ। ਇਹਨਾਂ ਨੂੰ ਅੱਗੇ ਵਧਣ ਦਾ ਹਰ ਮੌਕਾ ਮਿਲਣਾ ਚਾਹੀਦਾ ਹੈ ਤਾਂ ਕਿ ਇਹ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਸਕਣ। ਇਸ ਮੌਕੇ ਸਾਰੇ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸਨ।