ਫਾਜ਼ਿਲਕਾ 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸਾਬੂਆਣਾ, ਨਿਹਾਲ ਖੇੜਾ, ਗੰਜੂਆਣਾ, ਬੰਦੀਵਾਲਾ, ਧਰਮਪੁਰਾ ਅਤੇ ਦਲਮੀਰਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਦੀ ਸਾਂਭ ਸੰਭਾਲ ਖੇਤ ਵਿੱਚ ਹੀ ਕਰਨ ਸਬੰਧ ਵੱਖ-ਵੱਖ ਸੰਦਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਭਾਗ ਵੱਲੋਂ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਸਾਹ, ਚਮੜੀ ਅਤੇ ਹੋਰ ਅਨੇਕਾ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿੱਚ ਵਾਹੁਣ ਨਾਲ ਜਮੀਨ ਦੀ ਉਪਜਾਉ ਸਕਤੀ ਵੀ ਵਧਦੀ ਹੈ ਅਤੇ ਅਗਲੀ ਫਸਲ ਦਾ ਝਾੜ ਵੀ ਵਧਦਾ ਹੈ। ਇਸ ਲਈ ਜੇਕਰ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਤਾਂ ਉਹ ਆਪਣੀਆਂ ਜਮੀਨਾਂ ਵਿੱਚੋਂ ਫਸਲਾਂ ਦਾ ਵਧੇਰੇ ਝਾੜ ਪ੍ਰਾਪਤ ਕਰ ਸਕਦੇ ਹਨ।