ਫਾਜ਼ਿਲਕਾ 8 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਖੇਤੀਬਾੜੀ ਉਪ ਨਿਰੀਖਕ ਸ੍ਰੀਮਤੀ ਅਨੁਦੀਪ ਕੰਬੋਜ, ਅਤੇ ਏ.ਟੀ.ਐਮ. ਸ੍ਰੀ ਖੁਸਪ੍ਰੀਤ ਸਿੰਘ ਵੱਲੋ ਬਲੂਆਣਾ ਦੇ ਪਿੰਡ ਜੋਧਪੁਰ ਵਿਖੇ ਨਰਮੇ ਅਤੇ ਝੋਨੇ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਸਹਾਇਕ ਪੌਦਾ ਸੁਰੱਖਿਆ ਅਫਸਰ ਅਬੋਹਰ ਡਾ. ਸੁੰਦਰ ਲਾਲ ਵੱਲੋਂ ਕੈਂਪ ਵਿੱਚ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੀਟ ਪ੍ਰਬੰਧਨ ਦੇ ਨਾਲ ਨਾਲ ਝੋਨੇ ਅਤੇ ਹੋਰ ਫਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਉਪ-ਨਿਰੀਖਕ ਸ੍ਰੀਮਤੀ ਅਨੁਦੀਪ ਕੰਬੋਜ ਨੇ ਕਿਸਾਨ ਵੀਰਾਂ ਨੂੰ ਸੁਝਾਅ ਦਿੱਤੇ ਕਿ ਉਹ ਅਪਣੀਆਂ ਫਸਲਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਵਿਭਾਗ ਵਲੋਂ ਸਿਫਾਰਿਸ਼-ਸੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਇਸ ਸਮੇਂ ਫੁੱਲ ਫਲਾਕੇ ਤੇ ਹੋਣ ਕਾਰਨ 4 ਸਪਰੇਆ ਹਫ਼ਤੇ ਦੇ ਵਕਫੇ ਤੇ ਪੋਟਾਸ਼ੀਅਮ ਨਾਈਟਰੇਟ (13:0:45) 2% ਅਤੇ ਮੈਗਨੀਸ਼ੀਅਮ ਸਲਫੇਟ 1% ਦੀਆਂ 2 ਸਪਰੇਆਂ 15 ਦਿਨਾਂ ਦੇ ਵਕਫੇ ਤੇ ਕਿਸਾਨ ਆਪਣੀ ਨਰਮੇ ਦੀ ਫਸਲ ਨੂੰ ਜ਼ਰੂਰ ਕਰਨ ਤਾਂ ਜੋ ਨਰਮੇ ਦਾ ਵਧੀਆ ਝਾੜ ਪ੍ਰਾਪਤ ਕੀਤਾ ਜਾ ਸਕੇ। ਅੰਤ ਵਿੱਚ ਏ.ਟੀ.ਐਮ. ਸ੍ਰੀ ਖੁਸਪ੍ਰੀਤ ਸਿੰਘ ਵੱਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।