
ਸ੍ਰੀ ਮੁਕਤਸਰ ਸਾਹਿਬ, 15 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮੰਡੀ ਬਰੀਵਾਲਾ ਦੇ ਨੇੜਲੇ ਪਿੰਡ ਵੜਿੰਗ ਦੇ ਨੇੜੇ ਤੋਂ ਲੰਘਦੀ ਨਹਿਰ ਵਿੱਚ ਪਿਓ-ਪੁੱਤ ਵੱਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਅਤੇ ਸ਼ਿਵਲ ਪ੍ਰਸ਼ਾਸ਼ਨ ਵੱਲੋਂ ਦੋਵੇਂ ਪਿਓ-ਪੁੱਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਤੇ ਉਸਦਾ ਪੁੱਤਰ ਬਲਜੋਤ ਸਿੰਘ ਵਾਸੀ ਪਿੰਡ ਮੜ੍ਹਾਕ ਆਪਣੇ ਮੋਟਰਸਾਈਕਲ ਤੇ ਸਵਾਰ ਹੋੇ ਕੇ ਪਿੰਡ ਵੜਿੰਗ ਨੇੜਿਓ ਲੰਘਦੀ ਰਾਜਸਥਾਨ ਨਹਿਰ ਕੋਲ ਆਏ ਅਤੇ ਦੋਵਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਦੋਂ ਇਸ ਬਾਰੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੂੰ ਪੁਲਿਸ ਨੂੰ ਸੂਚਿਤ ਕੀਤਾ।ਗੋਤਾਖੋਰਾਂ ਤੇ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਦੋਵੇਂ ਪਿਓ-ਪੁੱਤ ਦੀ ਭਾਲ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਗੁਰਲਾਲ ਸਿੰਘ ਕਰਜਾਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਘਟਨਾਂ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।