ਫ਼ਤਹਿਗੜ੍ਹ ਸਾਹਿਬ, 01 ਸਤੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਅਧੀਨ ਬਲਾਕ ਪੱਧਰੀ ਮੁਕਾਬਲੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਦੇ ਪਹਿਲੇ ਦਿਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੀਤਾ। ਜ਼ਿਲ੍ਹੇ ਵਿੱਚ ਅੱਜ ਤੋਂ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ ਵਿੱਚ ਛੇ ਹਜ਼ਾਰ ਦੇ ਲਗਭਗ ਖਿਡਾਰੀ ਭਾਗ ਲੈ ਰਹੇ ਹਨ ਜਿਨ੍ਹਾਂ ਨੇ ਪਹਿਲੇ ਦਿਨ ਆਪਣੀ ਖੇਡ ਪ੍ਰਤਿਭਾ ਦੇ ਸ਼ਾਨਦਾਰ ਢੰਗ ਨਾਲ ਜ਼ੋਹਰ ਵਿਖਾਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਰਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ 17 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਚਾਂਦਨੀ ਪਹਿਲੇ, ਅਸ਼ਮੀਤ ਕੌਰ ਦੂਜ਼ੇ ਤੇ ਕੋਮਲ ਤੀਜੇ ਸਥਾਨ ਤੇ ਰਹੀ। ਲੜਕਿਆਂ ਦੇ 21 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਨੈਨਪ੍ਰੀਤ ਸਿੰਘ ਪਹਿਲੇ, ਪ੍ਰੀਤ ਕਰਨ ਸਿੰਘ ਦੂਜੇ ਤੇ ਕੁਲਦੀਪ ਸਿੰਘ ਤੀਜੇ ਸਥਾਨ ਤੇ ਰਿਹਾ। ਲੜਕਿਆਂ ਦੇ 21 ਸਾਲ ਤੋਂ 30 ਸਾਲ ਉਮਰ ਵਰਗ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਗੁਰਪ੍ਰੀਤ ਸਿੰਘ ਜੇਤੂ ਰਿਹਾ। ਜਦੋਂ ਕਿ ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਸਹਿਜਦੀਪ ਸਿੰਘ ਪਹਿਲੇ, ਗੁਰਸੇਵਕ ਸਿੰਘ ਦੂਜੇ ਸਥਾਨ ਤੇ ਰਿਹਾ। ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਚਨਾਰਥਲ ਖੁਰਦ ਦੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦੀ ਟੀਮ ਨੂੰ ਹਰਾ ਕੇ ਜੇਤੂ ਰਹੀ। ਇਸੇ ਤਰ੍ਹਾਂ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੀ ਟੀਮ ਨੇ ਪੋਲਾ ਦੀ ਟੀਮ ਨੂੰ ਹਰਾਇਆ। ਲੜਕੀਆਂ ਦੇ 14 ਸਾਲ ਉਮਰ ਵਰਗ ਦੇ ਰੱਸਾ-ਕੱਸੀ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਪਹਿਲੇ ਤੇ ਸਰਕਾਰੀ ਹਾਈ ਸਕੂਲ ਚਨਾਰਥਲ ਕਲਾਂ ਦੀ ਟੀਮ ਦੂਜੇ ਸਥਾਨ ਤੇ ਰਹੀ। ਲੜਕੀਆਂ ਦੇ ਅੰਡਰ-17 ਰੱਸਾ-ਕੱਸੀ ਦੇ ਮੁਕਾਬਲੇ ਵਿੱਚ ਚਨਾਰਥਲ ਕਲਾਂ ਦੀ ਟੀਮ ਪਹਿਲੇ ਅਤ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਦੀ ਟੀਮ ਦੂਜੇ ਸਥਾਨ ਤੇ ਰਹੀ। ਲੜਕਿਆਂ ਦੇ 17 ਸਾਲ ਉਮਰ ਵਰਗ ਦੇ ਰੱਸਾ-ਕੱਸੀ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਪੁਰ ਦੀ ਟੀਮ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਲੀਨੀ ਦੀ ਟੀਮ ਦੂਜ਼ੇ ਸਥਾਨ ਤੇ ਰਹੀ। ਲੜਕੀਆਂ ਦੇ 14 ਤੇ 17 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦੀ ਟੀਮ ਜੇਤੂ ਰਹੀ। ਲੜਕੇ ਤੇ ਲੜਕੀਆਂ ਦੇ 14 ਸਾਲ ਉਮਰ ਵਰਗ ਦੇ ਖੋ-ਖੋ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਬਾਲਪੁਰ ਦੀ ਟੀਮ ਜੇਤੂ ਰਹੀ। ਇਸੇ ਤਰ੍ਹਾਂ ਲੜਕੀਆਂ ਦੇ 17 ਸਾਲ ਉਮਰ ਵਰਗ ਦੇ ਖੋ-ਖੋ ਮੁਕਾਬਲੇ ਵਿੱਚ ਸੈਕਰਡ ਹਾਰਟ ਸਕੂਲ ਦੀ ਟੀਮ ਜੇਤੂ ਕਰਾਰ ਦਿੱਤੀ ਗਈ। ਲੜਕਿਆਂ ਦੇ 17 ਸਾਲ ਉਮਰ ਵਰਗ ਦੇ ਫੁੱਟਬਾਲ ਮੁਕਾਬਲਾ ਜੀਸਸ ਸੇਵੀਅਰ ਸਕੂਲ ਸਰਹਿੰਦ ਦੀ ਟੀਮ ਨੇ ਬਧੌਛੀ ਕਲਾਂ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਜਿੱਤਿਆ। ਲੜਕਿਆਂ ਦੇ 21 ਸਾਲ ਉਮਰ ਵਰਗ ਦੇ ਫੁੱਟਬਾਲ ਮੁਕਾਬਲੇ ਵਿੱਚ ਮਾਤਾ ਗੁਜਰੀ ਕਾਲਜ਼ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਜਿੱਤਿਆ। ਇਸ ਮੌਕੇ ਅਥਲੈਟਿਕਸ ਕੋਚ ਲਖਵੀਰ ਸਿੰਘ, ਬਾਸਕਟਬਾਲ ਕੋਚ ਰਮਨੀਕ ਆਹੁਜਾ, ਹੈਂਡਬਾਲ ਕੋਚ ਕੁਲਵਿੰਦਰ ਸਿੰਘ, ਹਾਕੀ ਕੋਚ ਮਨੀਸ਼ ਕੁਮਾਰ, ਫੁੱਟਬਾਲ ਕੋਚ ਸੁਖਦੀਪ ਸਿੰਘ, ਜਿਮਨਾਸਟਿਕ ਕੋਚ ਮਨੋਜ ਕੁਮਾਰ, ਕੁਸ਼ਤੀ ਕੋਚ ਮਨਜੀਤ ਸਿੰਘ, ਅਥਲੈਟਿਕਸ ਕੋਚ ਭੁਪਿੰਦਰ ਕੌਰ, ਖੋ-ਖੋ ਕੋਚ ਮਨਵੀਰ ਕੌਰ, ਵੀਰਾਂ ਦੇਵੀ, ਸਿੱਖਿਆ ਵਿਭਾਗ ਦੇ ਜਸਵੀਰ ਸਿੰਘ, ਮਨਦੀਪ ਸਿੰਘ, ਰਾਮ ਬਹਾਦੁਰ ਅਤੇ ਰੋਹਿਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਹਾਜਰ ਸਨ।