- ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰੀ-ਡਾ. ਐਰਿਕ ਐਡੀਸਨ
ਫਾਜ਼ਿਲਕਾ 5 ਸਤੰਬਰ : ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ ਤਹਿਤ ਜਿਹੜੇ 0 ਤੋਂ 5 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਦਾ ਟੀਕਾਕਾਰਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਫਾਜ਼ਿਲਕਾ ਡਾ. ਕਵਿਤਾ ਸਿੰਘ ਨੇ ਸਟਾਫ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਾ. ਕਵਿਤਾ ਨੇ ਦੱਸਿਆ ਕਿ ਮਿਸ਼ਨ ਇੰਦਰਧਨੁੱਸ਼ ਪ੍ਰੋਗਰਾਮ ਤਹਿਤ ਟੀਕਾਕਰਨ ਦਾ ਪਹਿਲਾ ਰਾਉਂਡ 11 ਸਤੰਬਰ ਤੋਂ 16 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਜੇ ਕਿਸੇ ਕਾਰਨ ਕਰਕੇ ਕੋਈ ਵੀ ਬੱਚੇ ਜਾਂ ਗਰਭਵਤੀ ਅੋਰਤ ਦਾ ਟੀਕਾਕਰਨ ਨਹੀਂ ਹੋ ਸਕਿਆ ਉਹ ਇਸ ਮੁਹਿੰਮ ਤਹਿਤ ਟੀਕਾਕਰਨ ਕਰਵਾਉਣ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਦੇ ਬੱਚਿਆਂ ਦਾ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਬਹੁਤ ਜ਼ਰੂਰੀ ਹੈ । ਟੀਕੇ ਬੱਚਿਆਂ ਨੂੰ ਮਾਰੂ ਰੋਗਾਂ ਤੋਂ ਬਚਾਉਂਦੇ ਹਨ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦੇ ਬੱਚਿਆਂ ਨੂੰ ਤੰਦਰੁਸਤ ਰੱਖਦੇ ਹਨ। ਪੰਜਾਬ ਸਰਕਾਰ ਵੱਲ਼ੋਂ 0-5 ਸਾਲ ਦੇ ਹਰ ਬੱਚੇ ਅਤੇ ਗਰਭਵਤੀਆਂ ਔਰਤਾਂ ਦਾ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ ਲਈ ਤਿੰਨ ਪੜਾਵਾਂ ਵਿੱਚ ਮਿਸ਼ਨ ਇੰਦਰਧਨੁੱਸ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਅਜਿਹੇ 0-5 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾਵੇਗਾ ਜਿਹੜੇ ਕਿਸੇ ਕਾਰਨ ਸੰਪੂਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ । ਇਸ ਮੌਕੇ ਐਡੀਸਨ ਕਾਰਜਕਾਰੀ ਜਿਲਾ ਟੀਕਾਕਰਨ ਅਫ਼ਸਰ ਡਾ. ਐਰਿਕ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣਾ ਹੈ ਜੋ ਲੋੜੀਂਦੇ ਟੀਕਾਕਰਨ ਤੋਂ ਪੂਰੀ ਤਰ੍ਹਾਂ ਜਾਂ ਅੰਸ਼ਿਕ ਤੌਰ ਤੇ ਵਾਂਝੇ ਰਹਿ ਗਏ ਹਨ । ਉਨ੍ਹਾਂ ਦੱਸਿਆ ਕਿ ਉੱਚ ਜੋਖਮ ਵਾਲੇ ਖੇਤਰਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜਿੱਥੇ ਟੀਕਾਕਰਨ ਦੀ ਕਵਰੇਜ਼ ਘੱਟ ਹੈ ਉਨ੍ਹਾਂ ਥਾਵਾਂ ਵੱਲ ਵੱਧ ਧਿਆਨ ਦਿੱਤਾ ਜਾਵੇਗਾ । ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਹਰਮੀਤ ਸਿੰਘ , ਸੁਸ਼ੀਲ ਕੁਮਾਰ , ਸਿਹਤ ਕਰਮਚਾਰੀ ਸੁਖਜਿੰਦਰ ਸਿੰਘ, ਵੈਕਸਿਨ ਕੋਲਡ ਚੈਨ ਮੈਨੇਜਰ ਖੁਸ਼ਵੰਤ ਸਿੰਘ ਆਦਿ ਮੌਜੂਦ ਸਨ।