ਸ੍ਰੀ ਚਮਕੌਰ ਸਾਹਿਬ : ਬੀਤੇ ਦਿਨੀਂ ਵਿਦੇਸ ਤੋਂ ਪੰਜਾਬ ਵਾਪਸ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਰਿਵਾਰ ਸਮੇਤ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਅਤੇ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ। ਸਾਬਕਾ ਮੁੱਖ ਮੰਤਰੀ ਚੰਨੀ ਦੀ ਪੈਦਲ ਯਾਤਰਾ ਦਾ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਬੀਤੇ ਵਰੇ੍ਹ ਮੁੱਖ ਮੰਤਰੀ ਦੇ ਅਹੁਦੇ ’ਤੇ ਹੁੰਦਿਆਂ ਵੀ ਚਰਨਜੀਤ ਸਿੰਘ ਚੰਨੀ ਵੱਲੋਂ ਪੈਦਲ ਯਾਤਰਾ ਕੀਤੀ ਗਈ ਸੀ, ਜਿਸ ਵਿੱਚ ਵੱਡੀ ਗਿਣਤੀ ’ਚ ਉਨ੍ਹਾਂ ਦੇ ਸਮੱਰਥਕ ਸ਼ਾਮਲ ਹੋਏ ਸਨ।