ਮਹਿਲ ਕਲਾਂ, 16ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲਕਲਾਂ ਨੇ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਇਸੇ ਲੜੀ ਤਹਿਤ ਅੱਜ ਸਕੂਲ ਵਿੱਚ ਟਰੇਨ ਦਾ ਉਦਘਾਟਨ ਮਾਨਯੋਗ ਡੀ.ਐਸ.ਪੀ ਮਹਿਲਕਲਾਂ, ਸ੍ਰੀ ਗਮਦੂਰ ਸਿੰਘ ਚਾਹਲ ਜੀ ਅਤੇ ਐਸ.ਐਚ.ਓ ਮਹਿਲਕਲਾਂ, ਸ੍ਰੀ ਸੁਖਵਿੰਦਰ ਸਿੰਘ ਜੀ ਦੁਆਰਾ ਕੀਤਾ ਗਿਆ। ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਜੀ ਨੇ ਦੱਸਿਆ ਕਿ ਸਕੂਲ ਹਮੇਸ਼ਾ ਤੋਂ ਹੀ ਬੱਚਿਆਂ ਲਈ ਕੁਝ ਨਾ ਕੁਝ ਨਵਾਂ ਕਰਦਾ ਰਿਹਾ ਹੈ ਅਤੇ ਇਹ ਟਰੇਨ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫਾ ਹੈ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਟ੍ਰੇਨ ਦਾ ਮੋਹ ਬੱਚਿਆਂ ਲਈ ਸਦੀਵੀ ਰਹਿੰਦਾ ਹੈ ਅਤੇ ਇਹ ਨਵੀਂ ਟ੍ਰੇਨ ਹੁਣ ਸਾਡੇ ਬੱਚਿਆਂ ਦਾ ਖੂਬ ਮਨੋਰੰਜਨ ਕਰੇਗੀ। ਟਰੇਨ ਦੇ ਉਦਘਾਟਨ ਤੋਂ ਬਾਅਦ, ਸਰਵ-ਸ਼ਕਤੀਮਾਨ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ, ਬੱਚਿਆਂ ਨੂੰ ਟਰੇਨ ਦੁਆਰਾ ਗੁਰਦੁਆਰੇ ਅਤੇ ਮੰਦਰ ਲਿਜਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਇਹ ਸਮਝਾਇਆ ਗਿਆ ਕਿ ਕਿਸੇ ਵੀ ਖੁਸ਼ੀ ਦੇ ਮੌਕੇ 'ਤੇ ਸਭ ਤੋਂ ਪਹਿਲਾਂ ਉਸ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਇਸ ਮੌਕੇ 'ਤੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ਼੍ਰੀ ਰਾਕੇਸ਼ ਬਾਂਸਲ, ਪ੍ਰਿੰਸੀਪਲ ਮਿਸਿਜ਼ ਨਵਜੋਤ ਟੱਕਰ, ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।