- ਖੇਡ ਸਟੇਡੀਅਮ ਪਿੰਡ ਭੰਮੀਪੁਰਾ 'ਚ ਵਿਧਾਇਕ ਮਾਣੂੰਕੇ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
- ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਸ਼ਿੰਗਾਰ ਬਣਨ ਲਈ ਕੀਤਾ ਪ੍ਰੇਰਿਤ
ਲੁਧਿਆਣਾ, 09 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਤਹਿਤ ਵੱਖ-ਵੱਖ 5 ਬਲਾਕਾਂ ਮਲੌਦ, ਜਗਰਾਉਂ, ਮਾਛੀਵਾੜਾ, ਪੱਖੋਵਾਲ ਅਤੇ ਐਮ.ਸੀ.ਐਲ ਸ਼ਹਿਰੀ ਵਿੱਚ ਅੱਜ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਬਲਾਕ ਜਗਰਾਉਂ ਅਧੀਨ ਖੇਡ ਸਟੇਡੀਅਮ ਪਿੰਡ ਭੰਮੀਪੁਰਾ ਨੇੜੇ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਅਤੇ ਆਖਰੀ ਪੜਾਅ ਵਿੱਚ 5 ਬਲਾਕਾਂ ਲੁਧਿਆਣਾ-2, ਡੇਹਲੋਂ, ਦੋਰਾਹਾ, ਰਾਏਕੋਟ ਅਤੇ ਸਮਰਾਲਾ ਵਿੱਚ ਭਲਕੇ 10 ਸਤੰਬਰ ਤੋਂ 12 ਸਤੰਬਰ, 2024 ਤੱਕ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਬਲਾਕ ਪੱਧਰੀ ਦੂਜੇ ਪੜਾਟ ਦੇ ਅੱਜ ਤੀਸਰੇ ਦਿਨ ਦੇ ਖੇਡ ਮੁਕਾਬਲਿਆਂ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਵੱਖ-ਵੱਖ ਖੇਡਾ ਮੈਦਾਨਾਂ ਵਿੱਚ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ ਅਤੇ ਖਿਡਾਰੀਆਂ ਵਲੋਂ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਮਿਊਂਸੀਪਲ ਕਾਰਪੋਰੇਸ਼ਨ ਸ਼ਹਿਰ ਤਹਿਤ ਮਲਟੀਪਰਪਜ ਹਾਲ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਐਥਲੈਟਿਕਸ ਅੰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ 60 ਮੀਟਰ ਵਿੱਚ - ਸਕਸ਼ਮ ਨੇ ਪਹਿਲਾ, ਲਵਿਸ਼ ਡਡਵਾਲ ਨੇ ਦੂਜਾ ਅਤੇ ਬਲਤੇਗਵੀਰ ਸਿੰਘ ਨੇ ਤੀਜਾ ਸਥਾਨਸ 600 ਮੀਟਰ ਵਿੱਚ - ਸਕਸ਼ਮ ਨੇ ਪਹਿਲਾ, ਬਲਤੇਗਵੀਰ ਸਿੰਘ ਨੇ ਦੂਜਾ, ਗੌਰਵ ਪੁਰੀ ਨੇ ਤੀਜਾ ਸਥਾਨਸ ਲੰਮੀ ਛਾਲ ਵਿੱਚ - ਲਵਿਸ਼ ਡਡਵਾਲ ਨੇ ਪਹਿਲਾ, ਅੰਸ ਰਾਣਾ ਨੇ ਦੂਜਾ ਅਤੇ ਯਸ਼ਮਿਤ ਸਰਮਾ ਨੇ ਤੀਜਾ ਸਥਾਨਸ ਸ਼ਾਟਪੁੱਟ ਫ਼ ਲਵਕੁਸ਼ ਨੇ ਪਹਿਲਾ, ਉਜਵਲ ਸਿੰਘ ਨੇ ਦੂਜਾ ਸਥਾਨ, ਸੂਰਿਆਂਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਐਥਲੈਟਿਕਸ ਅੰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ - 60 ਮੀਟਰ ਵਿੱਚ - ਖੁਸ਼ੀ ਤਿਆਗੀ ਨੇ ਪਹਿਲਾ, ਅਨਾਹਤ ਸਿੱਧੂ ਨੇ ਦੂਜਾ ਅਤੇ ਅਨੁਸ਼ਕਾ ਸ਼ਰਮਾ ਨੇ ਤੀਜਾ ਸਥਾਨ; 600 ਮੀਟਰ ਵਿੱਚ - ਖੁਸ਼ੀ ਤਿਆਗੀ ਨੇ ਪਹਿਲਾ, ਨਿਵੇਦਿਤਾ ਨੇ ਦੂਜਾ ਅਤੇ ਵਾਨਿਆ ਸ਼ਰਮਾ ਨੇ ਤੀਜਾ ਸਥਾਨ; ਲੰਮੀ ਛਾਲ ਵਿੱਚ - ਅਨੁਸ਼ਕਾ ਸ਼ਰਮਾ ਨੇ ਪਹਿਲਾ, ਅਮਾਨਤ ਵਿਰਕ ਨੇ ਦੂਜਾ, ਕਿੰਜਲ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਅੰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਇਮੋਰਟਲ ਕਲਬ ਦੀ ਟੀਮ ਨੇ ਪਹਿਲਾ ਸਥਾਨ, ਜੀ.ਐਮ.ਟੀ. ਸਕੂਲ ਕਾਕੂਵਾਲ ਅਕੈਡਮੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਨੈਸਨਲ ਅੰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਆਈ.ਪੀ.ਐਸ. ਲੁਧਿਆਣਾ ਦੀ ਟੀਮ ਨੇ ਪਹਿਲਾ, ਅੰਮ੍ਰਿਤ ਇੰਡੋ ਕਨੇਡੀਅਨ ਲਾਦੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-21 ਕਬਡੀ ਨੈਸਨਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਅੰਮ੍ਰਿਤ ਇੰਡੋ ਕਨੇਡੀਅਨ ਸਕੂਲ ਲਾਦੀਆਂ ਦੀ ਟੀਮ ਨੇ ਪਹਿਲਾ, ਕ੍ਰੀੜਾ ਭਾਰਤੀ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਮਲੌਦ -ਸ.ਸ.ਸ.ਸ. ਸਕੂਲ ਪਿੰਡ ਸਿਆੜ - ਐਥਲੈਟਿਕਸ ਅੰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ 60 ਮੀਟਰ ਵਿੱਚ - ਵਰਮੀਤ ਸਿੰਘ ਨੇ ਪਹਿਲਾ, ਯੁਵਰਾਜ ਸਿੰਘ ਨੇ ਦੂਜਾ ਸਥਾਨ ਤੇ ਰਣਵੀਰ ਸਿੰਘ ਨੇ ਤੀਜਾ ਸਥਾਨ; 100 ਮੀਟਰ ਵਿੱਚ - ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਜਸ਼ਨਦੀਪ ਸਿੰਘ ਨੇ ਦੂਜਾ ਅਤੇ ਅਰਮਾਨਜੋਤ ਸਿੰਘ ਨੇ ਤੀਜਾ ਸਥਾਨ; 200 ਮੀਟਰ ਵਿੱਚ - ਅਤਰਦੀਪ ਸਿੰਘ ਨੇ ਪਹਿਲਾ, ਇਮਰਾਨ ਖਾਨ ਨੇ ਦੂਜਾ ਅਤੇ ਧਰੁਵ ਸ਼ਰਮਾ ਨੇ ਤੀਜਾ ਸਥਾਨ; 400 ਮੀਟਰ ਵਿੱਚ - ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਅਭਿਜੋਤ ਸਿੰਘ ਪੰਧੇਰ ਨੇ ਦੂਜਾ ਅਤੇ ਜਪਜੀਤ ਸਿੰਘ ਨੇ ਤੀਜਾ ਸਥਾਨ; 600 ਮੀਟਰ ਵਿੱਚ - ਸੁਖਮਿੰਦਰ ਸਿੰਘ ਨੇ ਪਹਿਲਾ, ਗੋਲੂ ਕੁਮਾਰ ਨੇ ਦੂਜਾ ਅਤੇ ਰਣਬੀਰ ਸਿੰਘ ਨੇ ਤੀਜਾ ਸਥਾਨ; 1500 ਮੀਟਰ ਵਿੱਚ - ਅਭੀਜੋਤ ਸਿੰਘ ਨੇ ਪਹਿਲਾ, ਹੁਸਨਪ੍ਰੀਤ ਸਿੰੰਘ ਨੇ ਦੂਜਾ ਅਤੇ ਅਤਰਦੀਪ ਸਿੰਘ ਨੇ ਤੀਜਾ ਸਥਾਨ; ਲੰਮੀ ਛਾਲ - ਗੁਰਜੋਤ ਸਿੰਘ ਨੇ ਪਹਿਲਾ, ਭਵਨਵੀਰ ਸਿੰਘ ਨੇ ਦੂਜਾ ਸਥਾਨ ਅਤੇ ਪ੍ਰਿੰਸ ਸਿੰਘ ਨੇ ਤੀਜਾ ਸਥਾਨ; ਸ਼ਾਟਪੁੱਟ ਵਿੱਚ - ਉਮਕਰਨ ਸਿੰਘ ਨੇ ਪਹਿਲਾ, ਬੂਟਾ ਸਿੰਘ ਨੇ ਦੂਜਾ ਸਥਾਨ ਅਤੇ ਹਰਮਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ 100 ਮੀਟਰ ਵਿੱਚ - ਮਨਪ੍ਰੀਤ ਸਿੰਘ ਨੇ ਪਹਿਲਾ, ਭਵਦੀਪ ਸਿੰਘ ਨੇ ਦੂਜਾ, ਸੁਖਚੈਨ ਸਿੰਘ ਨੇ ਤੀਜਾ ਸਥਾਨ; 400 ਮੀਟਰ ਵਿੱਚ - ਭਵਦੀਪ ਸਿੰਘ ਨੇ ਪਹਿਲਾ, ਗੁਰਵੀਰ ਸਿੰਘ ਨੇ ਦੂਜਾ ਸਥਾਨ, ਸੁਖਚੈਨ ਸਿੰਘ ਨੇ ਤੀਜਾ ਸਥਾਨ; ਲੰਮੀ ਛਾਲ ਵਿੱਚ - ਤਜਿੰਦਰਜੀਤ ਸਿੰਘ ਨੇ ਪਹਿਲਾ ਸਥਾਨ, ਗੁਰਕੀਰਤ ਸਿੰਘ ਨੇ ਦੂਜਾ ਅਤੇ ਗੁਰਸਿਮਰਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਅੰ-14 ਮੁਕਾਬਲਿਆਂ ਵਿੱਚ 60 ਮੀਟਰ ਵਿੱਚ - ਲਵਪ੍ਰੀਤ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਏਕਮਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ 100 ਮੀਟਰ ਵਿੱਚ - ਰਮਨੀਤ ਕੌਰ ਨੇ ਪਹਿਲਾ, ਸੁਲਤਾਨਾ ਨੇ ਦੂਜਾ ਅਤੇ ਖੁਸ਼ਮੀਤ ਕੌਰ ਨੇ ਤੀਜਾ ਸਥਾਨ; 200 ਮੀਟਰ ਵਿੱਚ - ਜਸਪ੍ਰੀਤ ਕੌਰ ਨੇ ਪਹਿਲਾ, ਖੁਸ਼ਮੀਤ ਕੌਰ ਨੇ ਦੂਜਾ ਅਤੇ ਅਨੁਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਜਗਰਾਉਂ - ਖੇਡ ਸਟੇਡੀਅਮ ਪਿੰਡ ਭੰਮੀਪੁਰਾ ਨੇੜੇ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਰਹਿਣ ਲਈ ਪ੍ਰੇਰਿਆ। ਇਸ ਬਲਾਕ ਦੇ ਤੀਜੇ ਦਿਨ ਦੇ ਨਤੀਜਿਆਂ ਵਿੱਚ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਕਾਓਂਕੇ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਭੰਮੀਪੁਰਾ ਕਲਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਅੰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਸੇਰ-ਏ-ਪੰਜਾਬ ਸਪੋਰਟਸ ਅਕੈਡਮੀ, ਚਕਰ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਭੰਮੀਪੁਰਾ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਕੋਠੇ ਰਾਹਲਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਅੰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ 60 ਮੀਟਰ ਵਿੱਚ - ਜਸਕੰਵਰ ਸਿੰਘ ਨੇ ਪਹਿਲਾ, ਗੁਰਸਰਨ ਸਿੰਘ ਨੇ ਦੂਜਾ ਸਥਾਨ ਅਤੇ ਗੁਰਮੀਤ ਸਿੰਘ ਨੇ ਤੀਜਾ ਸਥਾਨ; 600 ਮੀਟਰ ਵਿੱਚ - ਸਾਹਿਬਜੋਤ ਸਿੰਘ ਨੇ ਪਹਿਲਾ, ਰੋਮਨਪ੍ਰੀਤ ਸਿੰਘ ਨੇ ਦੂਜਾ ਸਥਾਨ, ਤਨਵੀਰ ਸਿੰਘ ਨੇ ਤੀਜਾ ਸਥਾਨ; ਲੰਮੀ ਛਾਲ ਵਿੱਚ - ਜਸਕੰਵਰ ਸਿੰਘ ਨੇ ਪਹਿਲਾ, ਕਰਨਦੀਪ ਸਿੰਘ ਨੇ ਦੂਜਾ ਸਥਾਨ, ਸੁਖਮਨ ਸਿੰਘ ਨੇ ਤੀਜਾ ਸਥਾਨ; ਸ਼ਾਟਪੁੱਟ ਈਵੈਂਟ ਵਿੱਚ - ਗੁਰਤਾਜ ਸਿੰਘ ਨੇ ਪਹਿਲਾ, ਰੋਮਨਪ੍ਰੀਤ ਸਿੰਘ ਨੇ ਦੂਜਾ ਸਥਾਨ, ਅਰਮਾਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਮਾਛੀਵਾੜਾ - ਗੁਰੂ ਗੋਬਿੰਦ ਸਿੰਘ ਸਟੇਡੀਅਮ, ਮਾਛੀਵਾੜਾ ਵਿਖੇ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਸ.ਸ.ਸ.ਸ. ਸਕੂਲ ਚੌਤਾਂ ਦੀ ਟੀਮ ਨੇ ਪਹਿਲਾ ਅਤੇ ਮਾਛੀਵਾੜਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਐਥਲੈਟਿਕਸ ਅੰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ - 60 ਮੀਟਰ ਵਿੱਚ - ਗੈਵੀ ਰੱਤਾ ਨੇ ਪਹਿਲਾ, ਗੁਰਫਤਿਹ ਸਿੰਘ ਨੇ ਦੂਜਾ ਅਤੇ ਨਵਦੀਪ ਸਿੰਘ ਨੇ ਤੀਜਾ ਸਥਾਨ; 600 ਮੀਟਰ ਵਿੱਚ - ਅਦਿੱਤਿਆ ਚੰਦਰ ਨੇ ਪਹਿਲਾ, ਯੁਵਰਾਜ ਸਿੰਘ ਨੇ ਦੂਜਾ ਅਤੇ ਅਤੁੱਲਿਆ ਚੰਡੇਰ ਨੇ ਤੀਜਾ ਸਥਾਨ; ਲੰਮੀ ਛਾਲ ਵਿੱਚ - ਨਵਦੀਪ ਸਿੰਘ ਨੇ ਪਹਿਲਾ, ਰਾਜਬੀਰ ਸਿੰਘ ਨੇ ਦੂਜਾ ਅਤੇ ਸਵਾਸਤਿਕ ਕਪੂਰ ਨੇ ਤੀਜਾ ਸਥਾਨ; ਸ਼ਾਟਪੁੱਟ ਈਵੈਂਟ ਵਿੱਚ - ਸਮਰਾਟ ਸਿੰਘ ਨੇ ਪਹਿਲਾ, ਰਾਜਬੀਰ ਸਿੰਘ ਨੇ ਦੂਜਾ ਅਤੇ ਗੈਵੀ ਰੱਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ - 60 ਮੀਟਰ - ਖੁਸ਼ੀ ਕੁਮਾਰੀ ਨੇ ਪਹਿਲਾ ਸਥਾਨ, ਜਸਲੀਨ ਕੌਰ ਨੇ ਦੂਜਾ ਅਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ; 600 ਮੀਟਰ ਵਿੱਚ - ਹਰਸ਼ਦੀਪ ਕੌਰ ਨੇ ਪਹਿਲਾ, ਪਰਮੀਤ ਕੌਰ ਨੇ ਦੂਜਾ ਅਤੇ ਖੁਸ਼ੀ ਕੁਮਾਰੀ ਨੇ ਤੀਜਾ ਸਥਾਨ; ਸਾਟਪੁੱਟ ਵਿੱਚ - ਜੈਸਮੀਤ ਕੌਰ ਨੇ ਪਹਿਲਾ, ਹਰਲੀਨ ਕੌਰ ਨੇ ਦੂਜਾ ਸਥਾਨ, ਗੁਰਲੀਨ ਕੌਰ ਨੇ ਤੀਜਾ ਸਥਾਨ; ਲੰਮੀ ਛਾਲ ਵਿੱਚ - ਸੁਖਮਨ ਕੌਰ ਨੇ ਪਹਿਲਾ, ਚਿਰਾਯੂ ਰਾਣਾ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਪੱਖੋਵਾਲ - ਖੇਡ ਸਟੇਡੀਅਮ, ਲਤਾਲਾ ਵਿਖੇ ਫੁੱਟਬਾਲ ਅੰਡਰ-14 ਸਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਪੱਖੋਵਾਲ ਦੀ ਟੀਮ ਨੇ ਪਹਿਲਾ, ਗੁੱਜਰਵਾਲ ਫੁੱਟਬਾਲ ਅਕੈਡਮੀ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਰੰਗੂਵਾਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਪਿੰਡ ਗੁੱਜਰਵਾਲ ਦੀ ਟੀਮ ਨੇ ਪਹਿਲਾ, ਪੱਖੋਵਾਲ ਦੀ ਟੀਮ ਨੇ ਦੂਜਾ ਅਤੇ ਪਿੰਡ ਫੱਲੇਵਾਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਅੰ-14 ਲੜਕੀਆਂ ਦੇ ਸ਼ਾਟਪੁੱਟ ਵਿੱਚ - ਚਾਹਤਪ੍ਰੀਤ ਕੌਰ (ਅਨੰਦ ਈਸ਼ਰ ਸਕੂਲ ਛਪਾਰ) ਨੇ ਪਹਿਲਾ, ਪ੍ਰਭਜੋਤ ਕੌਰ (ਅਨੰਦ ਈਸ਼ਰ ਸਕੂਲ ਛਪਾਰ) ਨੇ ਦੂਜਾ ਸਥਾਨ ਪ੍ਰਾਪਤ ਕੀਤਾ।