ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਗੈਸਟ ਹਾਉਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਗੈਸਟ ਹਾਉਸ ਦੇ ਬਣਨ ਨਾਲ ਜ਼ਿਲ੍ਹੇ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇੱਥੇ ਪਹਿਲਾਂ ਗੈਸਟ ਹਾਉਸ ਨਹੀਂ ਸੀ ਅਤੇ ਬਾਹਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਾਜ਼ਿਲਕਾ ਦੇ ਸਰਵ ਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਲਈ ਇਸ ਤਰਾਂ ਦੇ ਉਪਰਾਲੇ ਆਰੰਭ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਖਿਆ ਕਿ ਇੱਥੇ ਜ਼ਿਲ੍ਹਾ ਪ੍ਰੀਸ਼ਦ ਦੀ ਇਮਾਰਤ ਬਣੀ ਹੋਈ ਸੀ ਪਰ ਇਹ ਇਮਾਰਤ ਕਿਸੇ ਵਰਤੋਂ ਵਿਚ ਨਹੀਂ ਆ ਰਹੀ ਸੀ। ਇਸ ਇਮਾਰਤ ਦਾ ਗੈਸਟ ਹਾਉਸ ਵਜੋਂ ਨਵੀਨੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਚ 7 ਕਮਰੇ ਹੋਣਗੇ ਅਤੇ ਇਸ ਨਾਲ ਜ਼ਿਲ੍ਹਾ ਸਦਰ ਮੁਕਾਮ ਦੇ ਗੈਸਟ ਹਾਉਸ ਦੀ ਘਾਟ ਪੂਰੀ ਹੋਈ ਹੈ।