ਲੁਧਿਆਣਾ, 23 ਦਸੰਬਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਸੁਚੱਜਾ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ ਹੈ. ''ਸੁਸ਼ਾਸ਼ਨ ਸਪਤਾਹ - ਪ੍ਰਸ਼ਾਸਨ ਗਾਓ ਕੀ ਔਰ'' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪ੍ਰੋਗਾਮ ਕਰਵਾਏ ਗਏ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ ਵਲੋਂ ਸੁਚੱਜਾ ਗਵਰਨੈਂਸ ਹਫ਼ਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ''ਸੁਸ਼ਾਸ਼ਨ ਸਪਤਾਹ - ਪ੍ਰਸ਼ਾਸਨ ਗਾਓਂ ਕੀ ਔਰ'' ਪ੍ਰੋਗਰਾਮ ਤਹਿਤ ਜਿਲ੍ਹੇ ਵਿੱਚ 40 ਸੇਵਾ ਕੇਂਦਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਨਿਰਧਾਰਤ ਸਮੇਂ ਅੰਦਰ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਤੋ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਸਰਕਾਰ ਦੁਆਰਾ ਨਿਰਧਾਰਿਤ ਦਸਤਾਵੇਜਾ ਤੋਂ ਇਲਾਵਾ ਹੋਰ ਦਸਤਾਵੇਜ ਨਾ ਮੰਗਿਆ ਜਾਵੇ. ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਵਲੋਂ ਇਸ ਮੋਕੇ ਵੱਖ-ਵੱਖ ਨਾਗਰਿਕਾ ਨੂੰ ਸਮੇਂ ਸਿਰ ਬਣੇ ਸਰਟਿਫਿਕੇਟ ਵੀ ਸੋਂਪੇ ਗਏ।