ਸ੍ਰੀ ਮੁਕਤਸਰ ਸਾਹਿਬ 26 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ। ਇਸ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ। ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਨੇ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਨਗਰ ਕੌਂਸਲ ਨੂੰ ਸ਼ਹਿਰ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਪਣਾ ਵਡਮੁੱਲਾ ਯੋਗਦਾਨ ਜਰੂਰ ਪਾਉਣ ਤਾਂ ਜੋ ਬਿਮਾਰੀਆ ਤੋਂ ਬਚਿਆ ਜਾ ਸਕੇ।