ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ

  • ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਣ ਕਾਰਨ ਹੁਣ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੀ ਪੜ੍ਹ਼ਾਈ ਵੀ ਜਾਰੀ ਰਹਿ ਸਕੇਗੀ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 26 ਜੁਲਾਈ : ਹੜ੍ਹਾਂ ਕਾਰਣ ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਤਲੁਜ ਦਰਿਆ ਲਾਗਲੇ ਪਿੰਡ ਜਿਆਦਾ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿੱਚ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਕਾਰਣ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਥਿਤੀ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੋਣ ਕਰਕੇ ਹੁਣ ਸਕੂਲ ਦਾ ਇੱਕ ਬਲਾਕ ਖਾਲੀ ਹੋ ਚੁੱਕਾ ਹੈ। ਬਿਹਤਰ ਸਥਿਤੀ ਅਤੇ ਬੱਚਿਆਂ ਦੀ ਪੜ੍ਹਾਈ ਦੀ ਮਹੱਤਤਾ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਮੁੜ ਤੋਂ ਬੱਚਿਆਂ ਦੀ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।