ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਬਹੁਤ ਜ਼ਿਆਦਾ ਹੋਇਆ ਵਿਕਾਸ : ਅਰੁਣ ਨਾਰੰਗ

  • ਕਰੀਬ 37 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅਬੋਹਰ 22 ਅਪ੍ਰੈਲ 2025 : ਹਲਕਾ ਅਬੋਹਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸੰਪੂਰਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਕ੍ਰਾਂਤੀ ਨਾਲ ਬਹੁਤ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਹੋਏ ਹਨ, ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ 'ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜ ਭਾਰ ਸੰਭਾਲਿਆ ਹੈ, ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ, ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ। ਸ੍ਰੀ ਨਾਰੰਗ ਪਿੰਡ ਗੁੰਮਜਾਲ ਤੇ ਉਸਮਾਨ ਖੇੜਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿਸਤੇ ਕੁੱਲ 37.56 ਲੱਖ ਰੁਪਏ ਦਾ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਕੂਲਾ ਵਿਚ ਨਵੇ ਕਮਰੇ, ਨਵੀ ਚਾਰਦੀਵਾਰੀ ਅਤੇ ਸਕੂਲਾਂ ਦੀ ਮੁਰੰਮਤ ਆਦਿ ਵਰਗੇ ਵਿਕਾਸ ਕਾਰਜ ਕਰਵਾਏ ਗਏ।ਉਨ੍ਹਾਂ  ਨੇ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਦੇ ਸੁਧਾਰ ਲਈ ਸਰਕਾਰ ਦੇ ਯਤਨ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਬੱਚਿਆਂ ਦੇ ਮਾਪੇ ਵੀ ਮੌਜ਼ੂਦ ਸਨ।