
ਰਾਏਕੋਟ, 22 ਜਨਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਆਂਡਲੂ ਵਿਖੇ ਸਰਕਾਰੀ ਹਾਈ ਸਕੂਲ ਦੇ ਸਮੂਹ ਸਟਾਫ ਵੱਲੋਂ ਨਵੀਂ ਚੁਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ ਰਮਨਦੀਪ ਸਿੰਘ ਨੇ ਸਮੁੱਚੀ ਪੰਚਾਇਤ ਨੂੰ ਸਕੂਲ ਵਿੱਚ ਆਉਣ ਤੇ ਜੀ ਆਇਆ ਕਿਹਾ ਗਿਆ ਅਤੇ ਸਕੂਲ ਦੀਆਂ ਮੁੱਖ ਲੋੜਾਂ ਅਤੇ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਸਕੂਲ ਸਟਾਫ ਨੂੰ ਭਰੋਸਾ ਦਿਵਾਇਆ ਕਿ ਸਕੂਲ ਦੀਆਂ ਜੋ ਵੀ ਮੁੱਖ ਲੋੜਾਂ ਤੇ ਸਮੱਸਿਆਵਾਂ ਹਨ, ਉਨ੍ਹਾਂ ਦਾ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਗਰੇਵਾਲ, ਜਸਵੀਰ ਸਿੰਘ ਅਕਾਲਗੜ੍ਹ, ਸੁਖਪਾਲ ਸਿੰਘ ਸੇਖੋ, ਅੰ੍ਰਮਿਤਪਾਲ ਸਿੰਘ ਡੀ.ਪੀ.ਈ, ਕੁਲਦੀਪ ਕੌਰ, ਅਮਨਦੀਪ ਕੌਰ ਸਹੌਲੀ, ਅਮਨਦੀਪ ਕੌਰ ਸਾਇੰਸ ਮਿਸਟੈ੍ਰਸ, ਪਰਨੀਤ ਕੌਰ, ਮਨਦੀਪ ਸਿੰਘ ਥਿੰਦ,ਪ੍ਰਿਤਪਾਲ ਸਿੰਘ, ਅਮਨਦੀਪ ਸਿੰਘ ਅਤੇ ਰਾਜਵਿੰਦਰ ਕੌਰ ਚੇਅਰਮੈਨ ਐਸ.ਐਮ.ਸੀ ਕਮੇਟੀ ਹਾਜਰ ਹਨ।