ਮਹਿਲ ਕਲਾਂ 03 ਜਨਵਰੀ (ਗੁਰਸੇਵਕ ਸਹੋਤਾ) : ਪਿੰਡ ਹਮੀਦੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਪਿੰਡਾਂ ਅੰਦਰ ਵੱਖ ਵੱਖ ਪੜਾਵਾਂ ਉਪਰ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਰਾਗੀ ਜਥਾ ਹੈੱਡ ਗ੍ਰੰਥੀ ਅਵਤਾਰ ਸਿੰਘ, ਭਾਈ ਪਲਵਿੰਦਰ ਸਿੰਘ, ਅਮਨਦੀਪ ਸਿੰਘ ਹਮੀਦੀ ਵੱਲੋਂ ਰਸਭਿੰਨਾ ਕੀਰਤਨ ਅਤੇ ਅੰਤਰਰਾਸ਼ਟਰੀ ਢਾਡੀ ਨਾਥ ਸਿੰਘ ਹਮੀਦੀ ਦੇ ਜਥੇ ਵੱਲੋਂ ਗੁਰੂਆਂ ਦੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਗ੍ਰੰਥੀ ਭਾਈ ਅਵਤਾਰ ਸਿੰਘ, ਕਮੇਟੀ ਦੇ ਸਕੱਤਰ ਜਸਵੀਰ ਸਿੰਘ ਖਾਲਸਾ, ਖਜਾਨਚੀ ਸੁਖਦੇਵ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸਿੱਖ ਕੌਮ ਲਈ ਕੀਤੀਆਂ ਕੁਰਬਾਨੀਆਂ ਅੱਜ ਸਾਡੇ ਲਈ ਇੱਕ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਆਪਣਾ ਜੀਵਨ ਸਫਲ ਬਣਾਉਣ ਲਈ ਵਧੇਰੇ ਅੰਮ੍ਰਿਤਪਾਨ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਲੜ ਲੱਗ ਕੇ ਸਿੱਖੀ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਸਰਪੰਚ ਜਸਪ੍ਰੀਤ ਕੌਰ ਮਾਂਗਟ, ਪੰਚ ਜਸਵਿੰਦਰ ਸਿੰਘ ਮਾਂਗਟ, ਕਮੇਟੀ ਦੇ ਮੀਤ ਪ੍ਰਧਾਨ ਕੌਰ ਸਿੰਘ ਰਾਣੂ, ਢਾਡੀ ਜਸਵਿੰਦਰ ਸਿੰਘ ਸਹੋਤਾ, ਭਾਈ ਰਣਜੀਤ ਸਿੰਘ, ਅਮਰਜੀਤ ਸਿੰਘ ਪੰਮਾ,ਮਨਜਿੰਦਰ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ ਢੀਂਡਸਾ, ਮਨਪ੍ਰੀਤ ਸਿੰਘ, ਪੰਚ ਅਮਰ ਸਿੰਘ ਚੋਪੜਾ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ, ਮਾਸਟਰ ਗੁਰਮੀਤ ਸਿੰਘ, ਮੁਨਸ਼ੀ ਸਿੰਘ, ਗੋਰਾ ਸਿੰਘ ਚੋਪੜਾ, ਬੂਟਾ ਸਿੰਘ ਪਾਲ, ਮਾਸਟਰ ਭਜਨ ਸਿੰਘ ਰਾਣੂੰ, ਨੰਬਰਦਾਰ ਅਜਮੇਰ ਸਿੰਘ, ਹਰਸ਼ੇਬ ਸਿੰਘ, ਬਲਦੇਵ ਸਿੰਘ ਰਾਣੂੰ, ਪੰਚ ਸਰਬਜੀਤ ਕੌਰ ਪਾਲ, ਮਿਸਤਰੀ ਅਵਤਾਰ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।