ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

  • ਸਾਡੇ ਗੁਰੂ ਸਾਹਿਬਾਨ ਵੱਲੋਂ ਕੁਰਬਾਨੀਆਂ ਦੇ ਕੇ ਸਾਨੂੰ ਸਰਦਾਰੀਆਂ ਬਖਸ਼ੀਆਂ ਗਈਆਂ ਹਨ : ਖਾਲਸਾ

ਰਾਏਕੋਟ, 2 ਜਨਵਰੀ (ਰਘਵੀਰ ਸਿੰਘ ਜੱਗਾ) : ਸਾਹਿਬ ਏ ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੇ ਅੱਜ ਪਹਿਲੇ ਦਿਨ ਸ਼ਬਦ ਗੁਰੁ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਐਸਜੀਪੀਸੀ ਦੀ ਦੇਖ ਰੇਖ ਹੇਠ ਵਿਸ਼ਾਲ ਨਗਰ ਕੀਤਰਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਪਰਮਜੀਤ ਸਿੰਘ ਖਾਲਸਾ ਅੰਤ੍ਰਿਗ ਕਮੇਟੀ ਮੈਂਬਰ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜਰਨੈਲ ਸਿੰਘ ਭੋਤਨਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਹਾਜ਼ਰੀ ਭਰੀ ਗਈ। ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸਜਾਇਆ ਗਿਆ।ਇਸ ਮੌਕੇ ਨਗਰ ਕੀਰਤਨ ਦੇ ਅੱਗੇ ਸਕੂਲੀ ਬੱਚੇ, ਬੈਂਡ ਪਾਰਟੀਆਂ ਅਤੇ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਸੰਗਤਾਂ ਦਾ ਵਿਸਾਲ ਇੱਕਠ ਨਗਰ ਕੀਰਤਨ ਦੇ ਨਾਲ ਵਾਹਿਗੁਰੂ ਦਾ ਜਾਪ ਕਰਦਾ ਜਾ ਰਿਹਾ ਸੀ। ਇਸ ਮੌਕੇ ਪਰਮਜੀਤ ਸਿੰਘ ਖਾਲਸਾ ਅੰਤ੍ਰਿਗ ਕਮੇਟੀ ਮੈਂਬਰ, ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਸਾਡੇ ਗੁਰੂ ਸਾਹਿਬਾਨ ਵੱਲੋਂ ਕੁਰਬਾਨੀਆਂ ਦੇ ਕੇ ਸਾਨੂੰ ਸਰਦਾਰੀਆਂ ਬਖਸ਼ੀਆਂ ਗਈਆਂ ਹਨ, ਸਾਨੂੰ ਉਹਨਾਂ ਵੱਲੋਂ ਦਿੱਤੀਆਂ ਕੁਰਬਾਨੀਆ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ਤੇ ਚਲਦੇ ਹੋਏ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਪ੍ਰਤੀ ਸੁਹਿਰਦ ਰਹਿਣਾ ਚਾਹੀਦਾ ਹੈ ਅਤੇ ਉਹਨਾ ਵਿਚ ਬਚਪਨ ਤੋਂ ਹੀ ਧਾਰਮਿਕ ਰੁਚੀ ਪੈਦਾ ਕਰਨੀ ਚਾਹੀਦੀ ਹੈ ਤਾਂ ਜੋ ਬੱਚੇ ਆਪਣੇ ਧਾਰਮਿਕ ਵਿਰਸੇ ਬਾਰੇ ਜਾਗਰੂਕ ਹੋ ਸਕਣ ਅਤੇ ਉਸ ਨਾਲ ਜੁੜ ਸਕਣ। ਇਸ ਮੌਕੇ ਜੱਥੇਦਾਰ ਜਗਜੀਤ ਤਲਵੰਡੀ ਨੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨਾਂ, ਢਾਡੀ, ਕਵੀਸ਼ਰ ਭਾਈ ਬਲਦੇਵ ਸਿੰਘ ਲੌਂਗੋਵਾਲ, ਬੀਬੀ ਰਾਜਵੰਤ ਕੌਰ, ਲਖਵੀਰ ਸਿੰਘ ਆਦਿ ਜੱਥਿਆਂ ਨੇ ਗੁਰਇਤਿਹਾਸ ਸੁਣਾਏ। ਇਸ ਨਗਰ ਕੀਰਤਨ ਦੌਰਾਨ ਹਜ਼ੂਰੀ ਕੀਰਤਨੀਏ ਭਾਈ ਗੁਰਵਿੰਦਰ ਸਿੰਘ ਤੇ ਭਾਈ ਕਮਲ ਸਿੰਘ ਦੇ ਜੱਥਿਆਂ ਵੱਲੋਂ ਕੀਰਤਨ ਦੀ ਸੇਵਾ ਕੀਤੀ। ਇਸ ਮੌਕੇ ਪੜਾਵਾਂ ‘ਤੇ ਸੰਗਤਾਂ ਲਈ ਸ਼ਹਿਰ ਵਾਸੀਆਂ ਨੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ।ਇਸ ਮੌਕੇ ਗੁ.ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਮੈਨੇਜਰ ਨਿਰਭੈ ਸਿੰਘ ਹੇਰਾਂ, ਮੈਨੇਜਰ ਗੁਰਜੀਤ ਸਿੰਘ ਧਾਂਦਰਾ, ਡਾ.ਹਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ ਸਹਿਬਾਜਪੁਰਾ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਡਾ.ਅਸ਼ੋਕ ਸ਼ਰਮਾ, ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਜਸਕਰਨ ਸਿੰਘ ਲੱਕੀ ਬੁੱਟਰ, ਗੁਰਚਰਨ ਸਿੰਘ ਸੰਤ, ਚੇਅਰਮੈਨ ਕੁਲਵੰਤ ਸਿੰਘ ਸੰਤ, ਬੌਵਾ ਗੋਇਲ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ, ਸੁਖਮਿੰਦਰ ਸਿੰਘ ਧੂਰਕੋਟ, ਪ੍ਰਿਤਪਾਲ ਸਿੰਘ ਸੈਕਟਰੀ, ਸੁਪਵਾਈਜ਼ਰ ਜੋਗਾ ਸਿੰਘ, ਹੈੱਡ ਗੰ੍ਰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਫਲੈਗ ਇੰਚਾਰਜ ਹਰਵਿੰਦਰ ਸਿੰਘ, ਗੁ.ਇੰਸਪੈਕਟਰ ਗੁਰਵਿੰਦਰ ਸਿੰਘ ਤੇ ਗੁ.ਇੰਸਪੈਕਟਰ ਕਸ਼ਮੀਰ ਸਿੰਘ, ਪ੍ਰਿੰਸੀਪਲ ਡਿੰਪਲ ਢਿੱਲੋਂ, ਅਤਰ ਸਿੰਘ ਚੱਢਾ, ਮਨਪ੍ਰੀਤ ਸਿੰਘ ਗਰੇਵਾਲ, ਅਕਾਊਟੈਂਟ ਹਰਪ੍ਰੀਤ ਸਿੰਘ, ਖਜਾਨਚੀ ਹਰਮਿੰਦਰ ਸਿੰਘ ਭੂੰਦੜੀ, ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ, ਪ੍ਰਚਾਰਕ ਭਾਈ ਅਰਜਨ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।