15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਨਾਲ ਖੇੜਾ ਬਲਾਕ ਦੇ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਜ਼ੋਰਾਂ ਤੇ : ਬੀ.ਡੀ.ਪੀ.ਓ.

  • ਪਿੰਡ ਵਾਸੀ ਪਲਾਸਟਿਕ ਦੇ ਲਿਫਾਫੇ ਨਾਲੀਆਂ ਵਿੱਚ ਸੁੱਟਣ ਤੋਂ ਗੁਰੇਜ ਕਰਨ
  • ਪਿੰਡ ਚੁੰਨੀ ਕਲਾਂ ਦੇ ਗੰਦੇ ਪਾਣੀ ਦੀ ਕਰਵਾਈ ਜਾ ਰਹੀ ਨਿਕਾਸੀ

ਫ਼ਤਹਿਗੜ੍ਹ ਸਾਹਿਬ, 13 ਜੂਨ : ਮਗਨਰੇਗਾ ਸਕੀਮ ਅਧੀਨ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਨਾਲ ਖੇੜਾ ਬਲਾਕ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖੇੜਾ ਸ਼੍ਰੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਪਿੰਡ ਵਿੱਚ ਇਹ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਟੀਮਾਂ ਭੇਜ ਕੇ ਸਮੱਸਿਆ ਦਾ ਹੱਲ ਕਰਵਾਇਆ ਜਾਂਦਾ ਹੈ। ਬੀ.ਡੀ.ਪੀ.ਓ. ਨੇ ਹੋਰ ਕਿਹਾ ਕਿ ਪਿੰਡ ਚੁੰਨੀ ਕਲਾਂ ਦੇ ਗੰਦੇ ਪਾਣੀ ਦੇ ਨਾਲੇ ਦੀ ਪਿਛਲੇ ਹਫਤੇ ਸਫਾਈ ਕਰਵਾਈ ਗਈ ਸੀ ਪ੍ਰੰਤੂ ਕੁਝ ਪਿੰਡ ਵਾਸੀਆਂ ਵੱਲੋਂ ਆਪਣੇ ਘਰਾਂ ਦਾ ਕੂੜਾ ਕਰਕਟ ਅਤੇ ਪਲਾਸਟਿਕ ਦੇ ਲਿਫਾਫੇ ਨਾਲੀਆ ਵਿੱਚ ਸੁੱਟਣ ਕਾਰਨ ਨਾਲੀਆਂ ਚੋਕ ਹੋ ਜਾਂਦੀਆਂ ਹਨ ਜਿਸ ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦਾ ਕੂੜਾ ਕਰਕਟ ਢੁਕਵੀਂ ਥਾਂ ਤੇ ਹੀ ਸੁੱਟਿਆ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਵੀ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਗਲ੍ਹਦੇ ਨਹੀਂ ਜਿਸ ਕਾਰਨ ਲੋਕਾਂ ਨੂੰ ਹੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ। ਪਿੰਡ ਚੁੰਨੀ ਕਲਾਂ ਦ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਬੀ.ਡੀਪੀ.ਓ. ਨੇ ਦੱਸਿਆ ਕਿ ਜਿਵੇਂ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਉਨ੍ਹਾਂ ਤੁਰੰਤ ਵਿਭਾਗ ਦੀ ਟੀਮ ਭੇਜ ਕੇ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਜੋ ਕਿ ਅੱਜ ਹੀ ਮੁਕੰਮਲ ਹੋ ਜਾਵੇਗਾ।