ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼, ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

 

  • ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡ ਮੈਦਾਨਾਂ 'ਚ ਲਿਆਂਦਾ- ਵਿਧਾਇਕ ਮਾਲੇਰਕੋਟਲਾ
  • 03 ਅਕਤੂਬਰ ਤੱਕ ਚੱਲਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਨੌਜਵਾਨਾਂ ਵਿੱਚ
    ਭਾਰੀ ਉਤਸ਼ਾਹ- ਉਪ ਮੰਡਲ ਮੈਜਿਸਟ੍ਰੇਟ

ਮਾਲੇਰਕੋਟਲਾ, 29 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ’ਸੀਜ਼ਨ-2 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਡਾ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਹੋਇਆ।  ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਪੁੱਜੇ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡ ਦੇ ਮੈਦਾਨਾਂ ਵਿੱਚ ਲਿਆਂਦਾ ਹੈ। ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਅਮਰਗੜ੍ਹ ਸ੍ਰੀ ਸੁਰਿੰਦਰ ਕੌਰ ,ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ,ਇਰਸ਼ਾਦ ਅਹਿਮਦ , ਪ੍ਰਿੰਸੀਪਲ ਸਰਕਾਰੀ ਕਾਲਜ ਸ੍ਰੀ ਬਰਜਿੰਦਰ ਸਿੰਘ ਟੌਹੜਾ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਵਿੰਦਰ ਕੌਰ,ਮੁਹੰਮਦ ਖ਼ਲੀਲ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ । ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਤਿਆਰ ਕਰਨ ਅਤੇ ਸਾਡੇ ਬੱਚਿਆਂ ਅੰਦਰਲੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਅੱਗੇ ਲਿਆਉਣ ਦਾ ਜੋ ਉਪਰਾਲਾ ਕੀਤੀ ਸੀ ਉਸ ਨੂੰ ਬੁਰ ਪੈਣ ਲੱਗ ਪਿਆ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਖੇਡਾਂ ਦੇ ਖੇਤਰ ਵਿੱਚ ਮੁੜ ਤੋਂ ਮੋਹਰੀ ਸੂਬਾ ਬਣ ਕੇ ਦੁਨੀਆ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਕੇ ਨਵੇਂ ਖੇਡ ਜਗਤ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ।ਹੁਣ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਤੋਂ ਰੰਗਲਾ ਪੰਜਾਬ ਬਣਨ ਦੀ ਰਾਹ 'ਤੇ ਪੈ ਗਿਆ ਹੈ। ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਅਤੇ ਅਮਰਗੜ੍ਹ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਖਿਡਾਰੀਆਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ 03 ਅਕਤੂਬਰ ਤੱਕ ਚੱਲਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਨੌਜਵਾਨਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆ ਉਨ੍ਹਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਾਂ ਖੇਡਣੀਆਂ ਚਾਹੀਦੀਆਂ ਹਨ ਅਤੇ ਨਸ਼ਿਆਂ ਵਿਰੁੱਧ ਦ੍ਰਿੜ੍ਹ ਇਰਾਦਾ ਕਰਕੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਖੇਡਾਂ ਦੇ ਖੇਤਰ ਵਿੱਚ ਆਪਣਾ ਭਵਿੱਖ ਦੀ ਤਲਾਸ਼ ਕਰਨੀ ਚਾਹੀਦੀ ਹੈ । ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਕਰਮਜੀਤ ਸਿੰਘ ਕੁਠਾਲਾ,ਅਸ਼ਰਫ ਅਬਦੁੱਲਾ, ਮੁਹੰਮਦ ਬਸ਼ੀਰ, ਰਘੂ ਨੰਦਨ, ਨਿਰਭੈ ਸਿੰਘ ਨਾਰੀਕੇ, ਰਾਜੀਵ ਕੁਮਾਰ, ਰਣਧੀਰ ਸਿੰਘ ਤੋਂ ਇਲਾਵਾ ਖੇਡ ਵਿਭਾਗ ਦੇ ਅਧਿਕਾਰੀ ਅਤੇ ਕੋਚ ਮੌਜੂਦ ਸਨ ।