- ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਲੈਬਾਰਟਰੀਆਂ ਵਿੱਚ ਕੀਤੀ ਬ੍ਰੀਡ ਚੈਕਿੰਗ
ਫਤਿਹਗੜ੍ਹ ਸਾਹਿਬ, 22 ਸਤੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਲੈਬਾਰਟਰੀਆਂ ਅੰਦਰ ਬ੍ਰੀਡ ਚੈਕਿੰਗ ਕੀਤੀ ਗਈ ਅਤੇ ਇਹਨਾਂ ਥਾਵਾਂ ਤੇ ਕੰਮ ਕਰਨ ਵਾਲੇ ਸਟਾਫ਼ ਨੂੰ ਡੇਂਗੂ ਦੀ ਜਾਂਚ, ਵਾਰਨਿੰਗ ਸਾਈਨ ਅਤੇ ਇਸ ਦੇ ਇਲਾਜ ਸੰਬੰਧੀ ਸੁਚੇਤ ਕੀਤਾ ਗਿਆ ਤਾਂ ਕਿ ਡੇਂਗੂ ਦੇ ਗੰਭੀਰ ਮਰੀਜਾਂਂ ਦਾ ਸੁਚਾਰੂ ਢੰਗ ਨਾਲ ਇਲਾਜ ਕੀਤਾ ਜਾ ਸਕੇ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਿਲੇ ਭਰ ਵਿਚ 55 ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਡੇਂਗੂ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਕਿਉਂਕਿ ਇਹਨਾਂ ਦਿਨਾਂ ਵਿੱਚ ਤਾਪਮਾਨ ਡੇਂਗੂ ਦੇ ਮਛਰ ਅਨੁਕੂਲ ਹੈ ਇਸ ਕਰਕੇ ਇਸ ਮੌਸਮ ਵਿੱਚ ਇਹ ਮੱਛਰ ਵਧੇਰੇ ਪਨਪਦਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ ਇਸ ਲਈ ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ।ਇਸ ਮੌਕੇ ਉਨ੍ਹਾਂ ਨੇ ਡੇਂਗੂ ਦੇ ਲੱਛਣ ਤੇ ਬਚਾਅ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਐਤਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾਂ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਐੱਸ ਆਈ ਰਸਪਿੰਦਰ ਸਿੰਘ, ਇੰਸੈਕਟ ਕੁਲੈਕਟਰ ਮਨਦੀਪ ਕੌਰ, ਐਮ ਪੀ ਐਸ ਡਬਲਿਊ ਜਗਰੂਪ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਵਿੱਕੀ, ਨਗਰ ਕੌਂਸਲ ਸਰਹਿੰਦ ਤੋਂ ਮਨੀਸ਼ ਕੁਮਾਰ ਆਦਿ ਹਾਜ਼ਰ ਸਨ।