
- ਵਿਸ਼ਵ ਟੀਕਾਕਰਨ ਹਫਤੇ ਦੋਰਾਨ ਜਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਟੀਕਾਕਰਨ ਕੈਂਪ: ਡਾ ਚੰਦਰ ਸ਼ੇਖਰ ਕੱਕੜ
- ਵਿਸ਼ਵ ਟੀਕਾਕਰਨ ਹਫਤੇ ਦੋਰਾਨ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਮੁਕੰਮਲ ਟੀਕਾਕਰਨ ਕੀਤਾ ਜਾਵੇਗਾ: ਡਾ ਚੰਦਰ ਸ਼ੇਖਰ ਕੱਕੜ
ਫਾਜਿਲਕਾ 23 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਅਤੇ ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ 24 ਅਪ੍ਰੈਲ ਤੋਂ 30 ਅਪ੍ਰੈਲ 2025 ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਅਪ੍ਰੈਲ ਦਾ ਆਖਰੀ ਹਫਤਾ ਹਰ ਸਾਲ ਵਿਸ਼ਵ ਟੀਕਾਕਰਨ ਹਫਤੇ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਰੂਟੀਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਰੂਟੀਨ ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾਂਦਾ ਹੈ। ਕਿਸੇ ਕਾਰਣ ਰੂਟੀਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਏਰੀਏ ਮੁਤਾਬਕ ਇਸ ਹਫਤੇ ਦੋਰਾਨ ਸਪੈਸ਼ਲ ਟੀਕਾਕਰਨ ਸ਼ੈਸ਼ਣ ਪਲਾਨ ਕੀਤੇ ਗਏ ਹਨ। ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਵੀ ਕਵਰ ਕੀਤੇ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫਤੇ ਦੋਰਾਨ ਆਪਣੇ ਪਰਿਵਾਰ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਵਾ ਕੇ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਇਸ ਮੌਕੇ ਡਾ ਰੋਹਿਤ ਗੋਇਲ, ਡਾ ਕਵਿਤਾ ਸਿੰਘ, ਡਾ ਐਰਿਕ, ਵਿਨੋਦ ਖੁਰਾਣਾ, ਸ਼ਵੇਤਾ ਮੌਜੂਦ ਸਨ।