ਲੁਧਿਆਣਾ, 25 ਅਪ੍ਰੈਲ : ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਰੈਲੀ ਕੱਢੀ ਗਈ। ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਰੈਲੀ ਦੌਰਾਨ ਬੈਨਰਾਂ, ਪੈਂਪਲਿਟ, ਪੋਸਟਰਾਂ ਆਦਿ ਰਾਹੀਂ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਬੱਚਿਆਂ ਨੂੰ ਹੌਂਸਲਾ ਅਫਜਾਈ ਲਈ ਇਨਾਮ ਵੀ ਵੰਡੇ ਗਏ। ਸਕੂਲੀ ਬੱਚਿਆਂ ਦੇ ਡਰਾਇੰਗ ਮੁਕਾਬਲੇ ਵਿੱਚ ਸਮਿਟਰੀ ਰੋਡ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਭਰਪੂਰ ਸਹਿਯੋਗ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ, ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਨੂ ਵਿਜ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਕੌਰ, ਸਹਾਇਕ ਮਲੇਰੀਆ ਅਫ਼ਸਰ ਦਲਬੀਰ ਸਿੰਘ, ਤੇਜ਼ਪਾਲ ਸਿੰਘ, ਗੁਰਮਿੰਟ ਸਿੰਘ, ਮਨਪ੍ਰੀਤ ਸਿੰਘ ਅਤੇ ਮਲੇਰੀਆ ਟੈਕਨੀਕਲ ਬਰਾਂਚ ਤੋਂ ਸਰਬਜੀਤ ਸਿੰਘ ਹੈਲਥ ਸੁਪਰਵਾਈਜ਼ਰ, ਪ੍ਰੇਮ ਸਿੰਘ ਹੈਲਥ ਸੁਪਰਵਾਈਜ਼ਰ, ਜਸਵੀਰ ਸਿੰਘ ਹੈਲਥ ਸੁਪਰਵਾਈਜਰ ਅਤੇ ਐਂਟੀ ਲਾਰਵਾ ਵਿੰਗ ਦੇ ਕਰਮਚਾਰੀ ਸ਼ਾਮਲ ਸਨ।