- ਸਹਾਇਕ ਕਮਿਸ਼ਨਰ ਨੇ ਰੈਲੀ ਨੂੰ ਦਿਖਾਈ ਹਰੀ ਝੰਡੀ
ਬਰਨਾਲਾ, 27 ਸਤੰਬਰ : ਪੰਜਾਬ ਸਰਕਾਰ ਦੇ ਕਾਇਆਕਲਪ ਪ੍ਰੋਗਰਾਮ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ 'ਚ ਸੁਧਾਰ ਲਿਆਉਣਾ ਹੈ ਤਾਂ ਜੋ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਪਾਲ ਸਿੰਘ ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਸਮੇਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕਾਇਆਕਲਪ ਪ੍ਰੋਗਰਾਮ ਤਹਿਤ ਪਲਾਸਟਿਕ ਵਿਰੁੱਧ ਜਾਗਰੂਕਤਾ, ਹਸਪਤਾਲਾਂ ਦੀ ਸਾਫ-ਸਫਾਈ, ਸਟਾਫ ਦਾ ਮਰੀਜ਼ਾਂ ਪ੍ਰਤੀ ਚੰਗਾ ਵਿਵਹਾਰ, ਕੰਮ ਕਰਨ ਦੀ ਗੁਣਵੱਤਾ 'ਚ ਸੁਧਾਰ ਲਿਆਉਣਾ ਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਬਰਨਾਲਾ ਕਾਇਆਕਲਪ ਵਿੱਚ ਪਿਛਲੇ ਸਮੇਂ ਦੌਰਾਨ ਵੀ ਸੂਬੇ ਵਿੱਚੋਂ ਚੰਗੀ ਪੁਜ਼ੀਸ਼ਨ ‘ਤੇ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਮੈਡਮ ਪਰਮਜੀਤ ਕੌਰ, ਮੈਡਮ ਦਿਲਪ੍ਰੀਤ ਕੌਰ, ਜੁਗਿੰਦਰ ਸਿੰਘ , ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹੱਥਾਂ ਦੀ ਸਫਾਈ, ਆਲੇ-ਦੁਆਲੇ ਦੀ ਸਫਾਈ, ਪੌਦੇ ਲਗਾਉਣ, ਪਰਾਲੀ ਜਾਂ ਹੋਰ ਕੂੜੇ-ਕਚਰੇ ਨੂੰ ਅੱਗ ਨਾ ਲਗਾਉਣ, ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਨਾ ਕਰਨ , ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।