ਅਬੋਹਰ , 3 ਜ਼ੁਲਾਈ : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਹੁਕਮਾਂ ਤੇ ਨਗਰ ਨਿਗਮ ਅਬੋਹਰ ਦੀ ਟੀਮ ਨੇ ਅੱਜ ਸ਼ਹਿਰ ਵਿਚੋਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਸਰਕਾਰੀ ਗਉ ਸਾਲਾ ਵਿਚ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਹੁਕਮਾਂ ਦੇ ਸਾਰੇ ਸ਼ਹਿਰਾਂ ਵਿਚ ਬੇਸਹਾਰਾ ਜਾਨਵਰਾਂ ਸਬੰਧੀ ਸਰਵੇਖਣ ਵੀ ਕੀਤਾ ਗਿਆ ਸੀ ਤਾਂ ਜ਼ੋ ਇੰਨ੍ਹਾਂ ਨੂੰ ਗਊਸ਼ਾਲਾ ਵਿਚ ਤਬਦੀਲ ਕੀਤਾ ਜਾ ਸਕੇ। ਸੈਨੇਟਰੀ ਇੰਸਪੈਕਟਰ ਇਕਬਾਲ ਸਿੰਘ ਅਤੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਅੱਜ ਇੱਥੋਂ ਇਕ ਟਰੱਕ ਰਾਹੀਂ ਜਾਨਵਰਾਂ ਨੂੰ ਪਿੰਡ ਸਲੇਮ ਸ਼ਾਹ ਵਿਖੇ ਬਣੀ ਗਉਸਾ਼ਲਾ ਵਿਚ ਭੇਜਿਆ ਗਿਆ ਤਾਂ ਜ਼ੋ ਇੰਨ੍ਹਾਂ ਜਾਨਵਰਾਂ ਨੂੰ ਇੱਥੇ ਸੰਭਾਲਿਆ ਜਾ ਸਕੇ ਅਤੇ ਇੰਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।