ਰਾਜਪੁਰਾ, 15 ਸਤੰਬਰ : ਸੜਕ ਕਿਨਾਰੇ ਸਫਾਈ ਕਰਦੇ ਨਗਰ ਕੌਂਸਲ ਦੇ ਕਰਮਚਾਰੀਆਂ ਤੇ ਇੱਕ ਤੇਜ਼ ਰਫਤਾਰ ਗੱਡੀ ੜ ਜਾਣ ਦੇ ਕਾਰਨ ਇੱਕ ਔਰਤ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ -ਪਟਿਆਲਾ ਰੋਡ ਟਾਉਨ ਵਿਖੇ ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰਨ ਵਾਲੇ ਨਗਰ ਕੌਂਸਲ ਦੇ ਕਰਮਚਾਰੀਆਂ 'ਤੇ ਗੱਡੀ ਚੜ੍ਹਾ ਕੇ ਦਰੜ ਦਿੱਤਾ ਹੈ। ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ ਤੇ ਇਕ ਔਰਤ ਤੇ ਵਿਆਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਰਕੇ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਹੈ। ਇਹ ਘਟਨਾ ਦੀ ਵੀਡੀਓ ਵੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਮੌਕੇ ਪੁਲਸ ਨੇ ਗੱਡੀ ਨੂੰ ਸਾਇਡ ਤੇ ਕਰਵਾ ਕੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਵਾ ਦਿਤਾ ਹੈ। ਦਸਿਆ ਜਾ ਰਿਹਾ ਹੈ ਕਿ ਗੱਡੀ ਚਾਲਕ ਮੋਕੇ ਤੇ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ।