ਮਾਨ ਸਰਕਾਰ ਦੀ ਅਗਾਂਹਵਧੂ ਸੋਚ ਦੇ ਚਲਦੇ ਜਲੰਧਰ ‘ਚ ਹੋਈ ਹੈ ਇਤਿਹਾਸਕ ਜਿੱਤ : ਕੁਲਵੰਤ ਸਿੰਘ

  • ਮੁਹਾਲੀ ਸ਼ਹਿਰ ‘ਚ ਸੁਰੱਖਿਆ ਦੇ ਮੱਦੇ ਨਜ਼ਰ ਲਾਏ ਜਾਣਗੇ 15 ਕਰੋੜ ਰੁਪਏ ਦੇ ਸੀਸੀਟੀ ਕੈਮਰੇ

ਮੁਹਾਲੀ 13 ਮਈ : ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ  ਨੂੰ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾ ਦਿੱਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ । ਇਸ ਮੌਕੇ ਹਾਜ਼ਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਐਲਾਨ ਕਰਨ ਵਿਚ ਯਕੀਨ ਨਹੀਂ ਰੱਖਦੀ ਸਗੋਂ ਕੰਮ ਕਰਨ ਦੇ ਵਿੱਚ ਯਕੀਨ ਰੱਖਦੀ ਹੈ । ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਉਨਾਂ ਵੱਲੋਂ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਵੱਲੋਂ ਕੀਤੇ ਗਏ ਕੰਮਾਂ ਦੇ ਚਲਦਿਆਂ ਜਿਨ੍ਹਾਂ ਵਿਚ ਬੇਰੁਜ਼ਗਾਰਾਂ ਨੂੰ ਵੱਡੇ ਪੱਧਰ ਤੇ ਪੱਕੇ ਤੌਰ ਤੇ ਨੌਕਰੀਆਂ ਬਿਜਲੀ ਬਿਲ ਮੁਆਫ਼ ਕਰਨ ਲਈ ਕੀਤੇ ਗਏ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ ਅਤੇ ਲਗਾਤਾਰ ਵਿਕਾਸ ਮੁਖੀ ਕੰਮ ਚੱਲ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਮੇਰੇ ਸੁਪਨਿਆਂ ਦਾ ਸ਼ਹਿਰ ਹੈ ਅਤੇ ਮੁਹਾਲੀ ਵਿਕਾਸ ਦੇ ਪੱਖੋਂ ਨਵੇਂ ਦਿਸਹੱਦੇ ਸਿਰਜੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਿਚਲੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਅਤੇ ਲੋਕਾਂ ਦੀ ਸਹੂਲਤ ਦੇ ਲਈ 15 ਕਰੋੜ ਰੁਪਏ ਦੀ ਲਾਗਤ ਦੇ ਨਾਲ ਹਾਈਟੈਕ ਸੀ, ਸੀ,ਟੀਵੀ ਕੈਮਰੇ ਲਗਾਏ ਜਾਣਗੇ, ਅਤੇ ਇਸ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਮੋਹਾਲੀ ਦੇ ਵਿਕਾਸ ਮੁਖੀ ਕੰਮ ਨੂੰ ਪੂਰਾ ਕਰਨ ਦੇ ਲਈ ਹਰੀ ਝੰਡੀ ਦੇ ਦਿੱਤੀ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਤ ਸਿੰਘ ਮਾਨ ਹੋਰਾਂ ਦੀ ਅਗਾਂਹਵਧੂ ਸੋਚ ਦੇ ਚੱਲਦੇ ਹੋਏ ਅਤੇ ਪੰਜਾਬ ਦੇ ਭਲੇ ਖਾਤਿਰ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਵੱਜੋ ਮੁਹਾਲੀ ਨਿਵਾਸੀਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਮੁਤਾਬਿਕ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਤੇ ਕੌਂਸਲਰ ਗੁਰਮੀਤ ਕੌਰ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਟੇਟ ਅਵਾਰਡੀ- ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ , ਡਾਕਟਰ ਕੁਲਦੀਪ ਸਿੰਘ, ਸੁਰਿੰਦਰ ਸਿੰਘ ਸੁਹਾਣਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਪਾਲ ਸਿੰਘ ਚੰਨਾ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਰਾਜਿੰਦਰ ਪ੍ਰਸ਼ਾਦ ਸ਼ਰਮਾ ਸਾਬਕਾ ਕੌਂਸਲਰ, ਹਰਮੇਸ਼ ਸਿੰਘ ਕੁੰਭੜਾ, ਹਰਵਿੰਦਰ ਸਿੰਘ ਸੈਣੀ, ਬੀਬੀ ਜਸਵੀਰ ਕੌਰ ਅਤਲੀ , ਸਤਿੰਦਰ ਕੌਰ, ਹਰਮਨ ਕੌਰ,ਰਵਿੰਦਰ ਕੌਰ- ਗਰੇਵਾਲ , ਸਮੇਤ ਵੱਡੀ ਗਿਣਤੀ ਦੇ ਵਿਚ ਸੈਕਟਰ-79 ਸਥਿਤ ਦਫ਼ਤਰ ਵਿਖੇ ਆਪ ਦੇ ਸਮਰਥਕ ਅਤੇ ਵਰਕਰ ਹਾਜ਼ਰ ਸਨ।